15/11/2023
ਆਪ’ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ 18 ਮਹੀਨਿਆਂ ਵਿਚ 37 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਔਸਤ ਹਰ ਸਾਲ 23 ਹਜ਼ਾਰ ਦੇ ਕਰੀਬ ਹੈ। ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਨੇ 5 ਸਾਲਾਂ ਵਿਚ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਸਨ ਜੋ ਹਰ ਸਾਲ ਔਸਤਨ 11325 ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਦੇਣ ਕਾਰਨ 50 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਇਸ ਵਾਰ ਦੀਵਾਲੀ ਖ਼ੁਸ਼ਹਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰੀਬ 12000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। 31 ਦਸੰਬਰ ਤੱਕ ਕਰੀਬ 9 ਹਜ਼ਾਰ ਹੋਰ ਕਰਮਚਾਰੀਆਂ ਦੀ ਨੌਕਰੀ ਪੱਕੀ ਹੋ ਜਾਵੇਗੀ। ਕਾਂਗਰਸ ਸਰਕਾਰ ਦੇ 2017 ਤੋਂ 2022 ਦੇ ਅਰਸੇ ਦੌਰਾਨ ਪੰਜਾਬ ਵਿਚ ਲਗਪਗ 1 ਲੱਖ 17 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ। ਇਸ ਦੇ ਨਾਲ ਹੀ ਮਾਨ ਸਰਕਾਰ ਦੇ ਮਹਿਜ਼ 18 ਮਹੀਨਿਆਂ ਵਿਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਅੰਕੜੇ ਹੋਰ ਵਧਣਗੇ। ਇਨ੍ਹਾਂ ਨਿਵੇਸ਼ਾਂ ਸਦਕਾ ਪੰਜਾਬ ਵਿਚ 3800 ਦੇ ਕਰੀਬ ਨਵੇਂ ਪ੍ਰਾਜੈਕਟ ਸ਼ੁਰੂ ਹੋ ਚੁੱਕੇ ਹਨ ਜਿਸ ਨਾਲ ਕਰੀਬ 3 ਲੱਖ ਨੌਕਰੀਆਂ ਪੈਦਾ ਹੋਣਗੀਆਂ।
Commentaires