ਚੰਡੀਗੜ੍ਹ 09/11/2023,
ਆਮ ਆਦਮੀ ਪਾਰਟੀ ਵਲੋਂ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੀ ਮਜ਼ਬੂਤੀ ਲਈ 12 ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਰਮਿੰਦਰ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾਂ, ਕਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸਿਰਸਵਾਲ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚੰਡੀ, ਐਡਵੋਕੇਟ ਰਵਿੰਦਰ ਸਿੰਘ ਅਤੇ ਹਰਪ੍ਰੀਤ ਕਾਹਲੋਂ ਸ਼ਾਮਿਲ ਹਨ।
ਆਮ ਆਦਮੀ ਪਾਰਟੀ ਦੇ ਨੈਸ਼ਨਲ ਆਰਗੇਨਾਇਜਿੰਗ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ, ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਅਤੇ ਦਿੱਲੀ ਤੋਂ ਐਮਐਲਏ ਜਰਨੈਲ ਸਿੰਘ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ–ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ ਦੇ ਹਸਤਾਖਰ ਹੇਠ ਇਨ੍ਹਾਂ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਇਸ ਮੌਕੇ ਉਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ–ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ ਨੇ ਲਗਾਏ ਗਏ ਕੋਆਰਡੀਨੇਟਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਤੋਂ ਚੰਡੀਗੜ੍ਹ ਦੇ ਵਿੱਚ ਪਾਰਟੀ ਦੀ ਮਜ਼ਬੂਤੀ ਦੇ ਲਈ ਅੱਜ 12 ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਚੰਡੀਗੜ੍ਹ ਦੇ ਵਿੱਚ ਪਾਰਟੀ ਦੀ ਮਜ਼ਬੂਤੀ ਦੇ ਲਈ ਕੰਮ ਕਰਨਗੇ। ਡਾ. ਆਹਲੂਵਾਲੀਆ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਲਗਾਏ ਗਏ ਕੋਆਰਡੀਨੇਟਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਚੰਡੀਗੜ੍ਹ ਵਾਸੀਆਂ ਦੇ ਘਰ–ਘਰ ਤੱਕ ਲਿਜਾਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ। ਪਾਰਟੀ ਦੇ ਵਲੋਂ ਚੰਡੀਗੜ੍ਹ ਵਾਸੀਆਂ ਦੇ ਸਾਰੇ ਮੁੱਦਿਆਂ ਨੂੰ ਹੱਲ ਕਰਵਾਉਣ ਦੀਆਂ ਕੋਸਿਸਾਂ ਕੀਤੀਆਂ ਰਹੀਆਂ ਹਨ।
ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਵਾਸੀ ਪੁਰਾਣੀ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ। ਪੁਰਾਣੀ ਪਾਰਟੀਆਂ ਵਲੋਂ ਚੰਡੀਗੜ੍ਹ ਵਾਸੀਆਂ ਨੂੰ ਹਮੇਸ਼ਾਂ ਅਣਗੌਲਿਆਂ ਕੀਤਾ ਗਿਆ ਹੈ। ਚੰਡੀਗੜ੍ਹ ਵਾਸੀਆਂ ਦੀਆਂ ਬੁਨਿਆਦੀ ਮੰਗਾਂ ਵੱਲ ਬਿਲਕੁੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਚੰਡੀਗੜ੍ਹ ਵਾਸੀ ਇਥੋਂ ਦੀਆਂ ਪੁਰਾਣੀ ਪਾਰਟੀਆਂ ਦਾ ਸਫਾਇਆ ਕਰ ਦੇਣਗੇ।
Comments