23/12/2023
ਈਡੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਵੱਲੋਂ ਸ਼ੁੱਕਰਵਾਰ ਨੂੰ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਇਕ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ ਉਸ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ ਜਿਸ ਵਿਚ ਵਿਧਾਇਕ ਗੱਜਣਮਾਜਰਾ ਡਾਇਰੈਕਟਰ ਸਨ।
ਈਡੀ ਵੱਲੋਂ ਕਿਹਾ ਗਿਆ ਹੈ ਕਿ ਮਾਲੇਰਕੋਟਲਾ ਵਿਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਦੀ ਹੈ। ਇਸ ਨੂੰ ਕੁਰਕ ਕਰ ਲਈ ਪੀਐੱਮਐੱਲਏ ਤਹਿਤ ਹੁਕਮ ਜਾਰੀ ਕੀਤਾ ਗਿਆ ਹੈ। ਈਡੀ ਨੇ ਕਿਹਾ ਕਿ ਕਰਜ਼ ਦੀ ਰਕਮ ਨੂੰ ਤਾਰਾ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ-ਵੱਖ ਫਰਜ਼ੀ ਫਰਮਾਂ ਵਿਚ ਟਰਾਂਸਫਰ ਕਰ ਦਿੱਤਾ ਗਿਆ ਅਤੇ ਉਸ ਦੇ ਬਾਅਦ ਇਸ ਨੂੰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇਕ ਹੋਰ ਸਹਾਇਕ ਕੰਪਨੀ ਤਾਰਾ ਸੇਲਸ ਲਿਮਟਿਡ ਵਿਚ ਇਕੱਠੀ ਕਰਕ ਦਿੱਤਾ ਗਿਆ। ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਤਾਰਾ ਹੈਲਥ ਫੂਡ ਲਿਮਟਿਡ ਵਿਚ ਪ੍ਰਾਪਤ ਰਕਮ ਦੀ ਵਰਤੋਂ ਕਰਜ਼ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤਾ ਗਿਆ ਸੀ। ਏਜੰਸੀ ਨੇ ਕਿਹਾ ਕਿ 3.12 ਕਰੋੜ ਰੁਪਏ ਦੀ ਰਕਮ ਗੱਜਣਮਾਜਰਾ ਦੇ ਵਿਅਕਤੀਗਤ ਖਾਤਿਆਂ ਵਿਚ ਪਾਈ ਗਈ ਸੀ। ਅਮਰਗੜ੍ਹ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੱਜਣਮਾਜਰਾ ਨੂੰ ਇਸ ਮਾਮਲੇ ਦੇ ਸਿਲਸਿਲੇ ਵਿਚ ਨਵੰਬਰ ਦੀ ਸ਼ੁਰੂਆਤ ਵਿਚ ਈਡੀ ਨੇ ਗਿ੍ਰਫਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐੱਫਆਈਆਰ ਨਾਲ ਜੁੜਿਆ ਹੈ ਜੋ 40.92 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜਿਆ ਹੈ।
Комментарии