25/02/2024
ਕਿਸਾਨ ਅੰਦੋਲਨ ਦੇ ਦਿੱਲੀ ਕੂਚ ਦੌਰਾਨ ਪੰਜਾਬ ਦੇ ਖਨੋਰੀ ਬਾਰਡਰ ’ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਲਾਸ਼ ਐੱਫਆਈਆਰ ਦਰਜ ਨਾ ਹੋਣ ਕਾਰਨ ਸ਼ਨਿਚਰਵਾਰ ਨੂੰ ਵੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪਈ ਰਹੀ ਅਤੇ ਚੌਥੇ ਦਿਨ ਵੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ। 21 ਫਰਵਰੀ ਨੂੰ ਖਨੌਰੀ ਬਾਰਡਰ ਤੇ ਗੋਲੀ ਲੱਗਣ ਕਾਰਨ ਮਾਰੇ ਗਏ ਸ਼ੁਭਕਰਨ ਸਿੰਘ ਦੀ ਲਾਸ਼ ਇੱਥੇ ਹੀ ਪਈ ਹੈ, ਜਿਸਦੇ ਸਬੰਧੀ ’ਚ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕਰਦਿਆ ਕਿਸੇ ਨੂੰ ਵੀ ਮੋਰਚਰੀ ਤੱਕ ਜਾਣ ਨਹੀਂ ਦਿੱਤਾ ਜਾ ਰਿਹਾ। ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰਸਤੇ ਬੰਦ ਕੀਤੇ ਹੋਏ ਹਨ ਅਤੇ ਸ਼ਨਿਚਰਵਾਰ ਨੂੰ ਡੀਐੱਸਪੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੈਨਾਤ ਰਹੀ।
ਜਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਇੱਕ ਕਰੋੜ ਰੁਪਏ ਅਤੇ ਨੌਕਰੀ ਦੀ ਮੰਗ ਨੂੰ ਠੁਕਰਾਉਂਦਿਆ ਐਲਾਨ ਕੀਤਾ ਸੀ ਕਿ ਜਦੋਂ ਤੱਕ ਗੋਲੀ ਚਲਾਉਣ ਵਾਲਿਆਂ ਅਤੇ ਆਰਡਰ ਦੇਣ ਵਾਲਿਆਂ ’ਤੇ ਐੱਫਆਈਆਰ ਦਰਜ ਨਹੀਂ ਕੀਤੀ ਜਾਂਦੀ ਓਨਾਂ ਚਿਰ ਸ਼ਹੀਦ ਸ਼ੁਭਕਰਨ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
Comments