google-site-verification=ILda1dC6H-W6AIvmbNGGfu4HX55pqigU6f5bwsHOTeM
top of page

ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਜਾਖੜ ਪਾਰਟੀ ਨੂੰ ਕਹਿ ਸਕਦੇ ਨੇ ਅਲਵਿਦਾ

ਲੁਧਿਆਣਾ 19 ਅਪ੍ਰੈਲ

ਕਾਂਗਰਸ ਨੂੰ ਜਲਦ ਹੀ ਵੱਡਾ ਝਟਕਾ ਲੱਗ ਸਕਦਾ ਹੈ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। ਕਾਰਨ ਦੱਸੋ ਨੋਟਿਸ ਦਾ ਸੁਨੀਲ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਜਾਖੜ ਦੇ ਅਗਲੇ ਸਿਆਸੀ ਸਫਰ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਵਾਲ ਉੱਠਦਾ ਹੈ ਕਿ ਕੀ ਜਾਖੜ ਭਾਜਪਾ, ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਫ਼ਿਲਹਾਲ ਸਿਆਸੀ ਗਤੀਵਿਧੀਆਂ ਤੋਂ ਦੂਰ ਰਹਿਣਗੇ।



ਮੰਨਿਆ ਜਾ ਰਿਹਾ ਹੈ ਕਿ ਜਾਖੜ ਪਾਰਟੀ ਦੇ ਰੁਖ ਤੋਂ ਇੰਨੇ ਨਿਰਾਸ਼ ਹਨ ਕਿ ਉਹ ਕਾਂਗਰਸ ਨੂੰ ਅਲਵਿਦਾ ਕਹਿ ਸਕਦੇ ਹਨ । ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਜਾਖੜ ਆਪਣੀ ਸਥਿਤੀ ਸਪੱਸ਼ਟ ਕਰਨਗੇ । ਇਸ ਦੇ ਨਾਲ ਹੀ ਜਾਖੜ ਵੱਲੋਂ ਜਵਾਬ ਨਾ ਦਿੱਤੇ ਜਾਣ ਕਾਰਨ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਜਾਂ ਤਾਂ ਕਾਂਗਰਸ ਜਾਖੜ ਨੂੰ ਦੁਬਾਰਾ ਨੋਟਿਸ ਜਾਰੀ ਕਰੇਗੀ ਜਾਂ ਅਨੁਸ਼ਾਸਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਸਪੈਂਡ ਕਰੇਗੀ ।


Comments


Logo-LudhianaPlusColorChange_edited.png
bottom of page