11/12/2023
ਕਾਂਗਰਸ ਦੇ ਰਾਜ ਸਭਾ ਸਾਂਸਦ ਧੀਰਜ ਸਾਹੂ ਦੇ ਟਿਕਾਣਿਆਂ ਤੋਂ ਬੇਸ਼ੁਮਾਰ ਦੌਲਤ ਦੇ ਖੁਲਾਸੇ ਤੋਂ ਹਰ ਕੋਈ ਹੈਰਾਨ ਹੈ। ਧੀਰਜ ਦੇ ਘਰੋਂ ਮਿਲੇ ਪੈਸੇ ਗਿਣਦਿਆਂ ਆਮਦਨ ਕਰ ਅਧਿਕਾਰੀਆਂ ਦੇ ਵੀ ਪਸੀਨੇ ਛੁੱਟ ਗਏ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਅਧਿਕਾਰੀ ਗਿਣਤੀ ਕਰ ਰਹੇ ਹਨ। ਹੁਣ ਤੱਕ ਨਕਦੀ ਦੇ ਕਈ ਸੌ ਬੈਗ ਮਿਲੇ ਹਨ।
ਦਰਅਸਲ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਦਾ ਸਾਹੂ ਦੇ ਕੰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਉਹ ਹੀ ਦੇ ਸਕਦੇ ਹਨ ਅਤੇ ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੇ ਟਿਕਾਣਿਆਂ ਤੋਂ ਇੰਨੀ ਵੱਡੀ ਨਕਦੀ ਕਿਵੇਂ ਬਰਾਮਦ ਕੀਤੀ ਜਾ ਰਹੀ ਹੈ।
ਸੰਸਦ ਮੈਂਬਰ ਧੀਰਜ ਦੇ ਘਰ ਬੇਹਿਸਾਬ ਪੈਸੇ ਮਿਲਣ ਤੋਂ ਬਾਅਦ ਭਾਜਪਾ ਨੇ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਭਾਜਪਾ ਦਾ ਕਹਿਣਾ ਹੈ ਕਿ ਇਹ ਪੈਸਾ ਕਾਂਗਰਸੀ ਆਗੂਆਂ ਦਾ ਹੈ। ਭਾਜਪਾ ਦੇ ਸੰਸਦ ਮੈਂਬਰ ਸੰਜੇ ਸੇਠ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 300 ਕਰੋੜ ਰੁਪਏ ਤੋਂ ਵੱਧ ਦੀ ਰਕਮ ਜ਼ਬਤ ਕੀਤੀ ਜਾ ਚੁੱਕੀ ਹੈ।
ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਦੇ ਘਰ ਤੋਂ ਇੰਨਾ ਪੈਸਾ ਮਿਲਿਆ ਹੈ ਕਿ ਇਸ ਨੂੰ ਲੱਭਣ ਲਈ ਇਨਕਮ ਟੈਕਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
Comments