ਚੰਡੀਗੜ੍ਹ 14 ,ਨਵੰਬਰ
ਕੁੱਤੇ ਦੇ ਵੱਢਣ 'ਤੇ ਹੁਣ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਨੂੰ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਿਨੋਦ ਐੱਸ. ਭਾਰਦਵਾਜ ਦੀ ਬੈਂਚ ਨੇ ਪਟੀਸ਼ਨਰਾਂ ਦਾ ਨਿਪਟਾਰਾ ਕਰਦੇ ਹੋਏ ਇਹ ਨਿਰਦੇਸ਼ ਦਿੱਤੇ ਹਨ। 193 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਮੁਆਵਜ਼ੇ ਦਾ ਨਿਰਧਾਰਣ ਕਰਨ ਲਈ ਕਮੇਟੀਆਂ ਬਣਾਉਣ ਲਈ ਕਿਹਾ। ਇਹ ਕਮੇਟੀਆਂ ਜ਼ਿਲ੍ਹਿਆਂ ਦੇ ਡੀਸੀਜ਼ ਦੀ ਨੁਮਾਇੰਦਗੀ 'ਚ ਗਠਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਅਰਜ਼ੀਆਂ ਰਿਸੀਵ ਹੋਣ ਤੇ ਜਾਂਚ ਤੋਂ ਬਾਅਦ 4 ਮਹੀਨਿਆਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਪਵੇਗੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁੱਤੇ ਦੇ ਵੱਢਣ ਸੰਬੰਧੀ ਮਾਮਲੇ 'ਚ ਵਿੱਤੀ ਮਦਦ 10,000 ਰੁਪਏ ਪ੍ਰਤੀ ਦੰਦ ਦੇ ਨਿਸ਼ਾਨ 'ਤੇ ਹੋਵੇਗੀ। ਜੇ ਮਾਸ ਖਿੱਚ ਲਿਆ ਗਿਆ ਹੈ ਤਾਂ ਘੱਟੋ-ਘੱਟ 20,000 ਰੁਪਏ 0.2 ਸੈਂਟੀਮੀਟਰ ਜ਼ਖ਼ਮੀ 'ਤੇ ਦੇਣਾ ਪਵੇਗਾ। ਹਾਈ ਕੋਰਟ ਨੇ ਕਿਹਾ ਕੀ ਸੂਬੇ ਮੁੱਖ ਤੌਰ 'ਤੇ ਭੁਗਤਾਨ ਲਈ ਜ਼ਿੰਮੇਵਾਰ ਹੋਵੇਗਾ।
Comentarios