21MAY,2022
ਆਮ ਲੋਕਾਂ ਲਈ ਰਾਹਤ ਭਰੀ ਖਬਰ ਹੈ। ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਦਾ ਐਲਾਨ ਕੀਤਾ ਹੈ। ਇਹ ਕਟੌਤੀ ਸੈਂਟਰਲ ਐਕਸਾਈਜ਼ ਡਿਊਟੀ ਦੇ ਰਾਹੀਂ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਅਸੀਂ ਪੈਟਰੋਲ ‘ਤੇ ਸੈਂਟਰਲ ਐਕਸਾਈਜ਼ ਡਿਊਟੀ ਵਿੱਚ 8 ਰੁਪਏ ਪ੍ਰਤੀ ਲੀਟਰਤੇ ਡੀਜ਼ਲ ‘ਤੇ 6 ਰਪਏ ਪ੍ਰਤੀ ਲੀਟਰ ਦੀ ਕਮੀ ਕਰ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਏਗੀ।
ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਕਿਹਾ ਕਿ ਕਿ ਲੋਕ ਸਾਡੇ ਲਈ ਹਮੇਸ਼ਾ ਪਹਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੇ ਕੀਮਤਾਂ ਵਿੱਚ ਕਟੌਤੀ ਦਾ ਸਾਰੇ ਸੈਕਟਰਾਂ ‘ਤੇ ਹਾਂਪੱਖੀ ਅਸਰ ਪਏਗਾ ਤੇ ਇਸ ਨਾਲ ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਮੈਂ ਸਾਰੀਆਂ ਰਾਜ ਸਰਕਾਰਾਂ, ਖਾਸ ਤੌਰ ‘ਤੇ ਉਨ੍ਹਾਂ ਰਾਜਾਂ ਨੂੰ ਜਿੱਥੇ ਪਿਛਲੇ ਦੌਰ (ਨਵੰਬਰ 2021) ਦੌਰਾਨ ਕਟੌਤੀ ਨਹੀਂ ਕੀਤੀ ਗਈ ਸੀ, ਇਸੇ ਤਰ੍ਹਾਂ ਦੀਆਂ ਕਟੌਤੀਆਂ ਨੂੰ ਲਾਗੂ ਕਰਨ ਅਤੇ ਆਮ ਆਦਮੀ ਨੂੰ ਰਾਹਤ ਦੇਣ ਦਾ ਸੱਦਾ ਦਿੰਦੀ ਹਾਂ।’ ਪੈਟਰੋਲ ਦੀਆਂ ਕੀਮਤਾਂ ‘ਚ ਕਟੌਤੀ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ।
ਵਿੱਤ ਮੰਤਰੀ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਵੇਗੀ। ਇਹ ਸਬਸਿਡੀ ਸਿਰਫ਼ 12 ਸਿਲੰਡਰਾਂ ਤੱਕ ਹੀ ਦਿੱਤੀ ਜਾਵੇਗੀ।
Comments