google-site-verification=ILda1dC6H-W6AIvmbNGGfu4HX55pqigU6f5bwsHOTeM
top of page

ਕੀ ਪੰਜਾਬ 'ਚ ਮਹਿੰਗੀ ਹੋਵੇਗੀ ਬਿਜਲੀ? ਬਿਜਲੀ ਮੰਤਰੀ ਨੇ ਦਿੱਤੀ ਇਹ ਪ੍ਰਤੀਕਿਰਿਆ

17/12/2023

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਬਿਜਲੀ ਮਹਿੰਗੀ ਕਰਨ ਦਾ ਹਾਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਸਥਾਨਕ ਨਿੱਜੀ ਸਕੂਲ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ।

ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਟੀਓ ਨੇ ਕਿਹਾ ਕਿ ਜਦੋਂ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਹੀਂ ਵਧਾਏ ਹਨ। ਪੰਜਾਬ ਵਿਚ ਬਿਜਲੀ ਮੁਫ਼ਤ ਕੀਤੀ ਨੂੰ 17 ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ।

ਸਰਕਾਰ ਨੇ ਆਪਣੀ ਪਹਿਲੀ ਚੋਣ ਗਰੰਟੀ ਮੁਫ਼ਤ ਬਿਜਲੀ ਦੇ ਕੇ ਪੂਰੀ ਕੀਤੀ ਸੀ। ਇਸ ਤੋਂ ਬਾਅਦ ਬਿਜਲੀ ਵਿਭਾਗ ਵਿਚ ਕਈ ਸੁਧਾਰ ਕੀਤੇ ਗਏ ਹਨ। ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਿਹਾ ਸੀ। ਪਰ ਪੰਜਾਬ ਸਰਕਾਰ ਦੇ ਸੁਯੋਗ ਉਪਰਾਲਿਆਂ ਨਾਲ ਅੱਜ ਬੋਰਡ ਨੂੰ 564 ਕਰੋੜ ਰੁਪਏ ਮੁਨਾਫ਼ੇ ਵਿਚ ਕਰ ਦਿੱਤਾ ਗਿਆ ਹੈ। ਹੁਣ ਵੀ ਬਿਜਲੀ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਭਰਤੀ ਕਰਨ ਦੇ ਨਾਲ ਨਾਲ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

Comments


Logo-LudhianaPlusColorChange_edited.png
bottom of page