google-site-verification=ILda1dC6H-W6AIvmbNGGfu4HX55pqigU6f5bwsHOTeM
top of page

ਕੈਬਨਿਟ ਮੰਤਰੀ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਲੁਧਿਆਣਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵੱਜੋਂ ਹੋਏ ਸ਼ਾਮਲ

ਲੁਧਿਆਣਾ, 16 ਅਕਤੂਬਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਭਗਵਾਨ ਵਾਲਮੀਕਿ ਜੀ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਉਹਨਾਂ ਵੱਲੋ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਲਈ ਵਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ ਤਾਂ ਜ਼ੋ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਜਿਸ ਵਿਚ ਹਰ ਇਕ ਵਿਅਕਤੀ ਨੂੰ ਤਰੱਕੀ ਕਰਨ ਦੇ ਬਰਾਬਰ ਦੇ ਮੌਕੇ ਮਿਲ ਸਕਣ।

ਦੋਵੇਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆ ਨੇ ਬੁੱਧਵਾਰ ਨੂੰ ਸਥਾਨਕ ਦਰੇਸੀ ਗਰਾਊਂਡ ਵਿਖੇ ਵਾਲਮੀਕਿ ਸਮਾਜ ਵੱਲੋਂ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਕੱਢੀ ਗਈ 35ਵੀ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਅਤੇ ਵਾਲਮੀਕ ਸਮਾਜ ਨਾਲ ਸਬੰਧਤ ਆਗੂ ਵੀ ਮੌਜੂਦ ਸਨ।

ਕੈਬਨਿਟ ਮੰਤਰੀਆਂ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇੱਕ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਪਵਿੱਤਰ ਧਾਰਮਿਕ ਗ੍ਰੰਥ ਰਮਾਇਣ ਦੀ ਰਚਨਾ ਕੀਤੀ, ਜੋ ਮੁੱਢ ਕਦੀਮ ਤੋਂ ਹੀ ਮਾਨਵ ਜਾਤੀ ਨੂੰ ਚੰਗੇਰੇ ਜੀਵਨ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਉੱਚਾ ਅਤੇ ਸੁੱਚਾ ਰੱਖਣ ਦੀ ਪ੍ਰੇਰਨਾਂ ਦਿੰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਹ ਪਵਿੱਤਰ ਧਾਰਮਿਕ ਗ੍ਰੰਥ ਜਿਥੇ ਸਾਨੂੰ ਵੱਡਿਆਂ ਦੀ ਪਾਲਣਾਂ ਅਤੇ ਜੁਲਮ ਦਾ ਟਾਕਰਾ ਕਰਨ ਦਾ ਸੰਦੇਸ਼ ਦਿੰਦਾ ਹੈ, ਉਥੇ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ ਕਰਨ ਦੀ ਵੀ ਪ੍ਰੇਰਨਾ ਦਿੰਦਾ ਹੈ। ਉਹਨਾ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ਤੇ ਸਭ ਤੋਂ ਪਹਿਲਾਂ ਅਹਿੰਸਾ ਦਾ ਪਾਠ ਪੜ੍ਹਾਇਆ ਅਤੇ ਮਨੁੱਖੀ ਭਾਈਚਾਰੇ ਅਤੇ ਆਪਸੀ ਸਦਭਾਵਨਾ ਕਾਇਮ ਰੱਖਣ ਲਈ ਸਮੁੱਚੀ ਮਾਨਵਤਾ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਵਜੋ ਜਾਣੇ ਜਾਂਦੇ ਹਨ ਅਤੇ ਉਹ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ ਹੀ ਭਗਵਾਨ ਨਹੀ ਸਨ, ਸਗੋ ਸਾਰੇ ਵਰਗਾਂ ਵਲੋ ਉਹਨਾਂ ਦਾ ਸਤਿਕਾਰ ਕੀਤਾ ਜਾਂਦਾ ਹੈ।

Comments


Logo-LudhianaPlusColorChange_edited.png
bottom of page