31/12/2023
ਲੇਹ ਲੱਦਾਖ ਦੀਆਂ ਬਰਫੀਲੀਆਂ ਚੋਟੀਆਂ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਡੱਗ ਡੋਗਰ ਦੇ ਇਕ ਫੌਜੀ ਜਵਾਨ ਦੀ ਮਾਈਨਸ 40 ਡਿਗਰੀ ਤਾਪਮਾਨ ਦੌਰਾਨ ਡਿਊਟੀ ਕਰਦਿਆਂ ਅਚਾਨਕ ਤਬੀਅਤ ਵਿਗੜ ਜਾਣ ਉਪਰੰਤ ਨਾਲ ਮੌਤ ਹੋ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡੱਗ ਡੋਗਰ ਦਾ ਰਹਿਣ ਵਾਲਾ ਫੌਜੀ ਜਵਾਨ ਸ਼ਮਸ਼ੇਰ ਸਿੰਘ ਕਰੀਬ 4 ਸਾਲ ਪਹਿਲਾਂ ਫੌਜ ਦੀ 105 ਇੰਜੀਨੀਅਰਿੰਗ ਬਟਾਲੀਅਨ ’ਚ ਭਰਤੀ ਹੋਇਆ ਸੀ ਅਤੇ ਇਸ ਵਕਤ ਬਰਫੀਲੇ ਖੇਤਰ ਲੇਹ ਲਦਾਖ ਵਿੱਚ ਤਾਇਨਾਤ ਸੀ ਜਿਸ ਦੀ ਡਿਊਟੀ ਦੌਰਾਨ ਮੌਤ ਹੋ ਗਈ।
ਸ਼ਮਸ਼ੇਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਸ਼ਮਸ਼ੇਰ ਸਿੰਘ ਦੀ ਦੇਹ ਉਨ੍ਹਾਂ ਦੀ ਜੱਦੀ ਪਿੰਡ ਪਹੁੰਚੀ ਤਾਂ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਇਹ ਫੌਜੀ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹਾਲੇ ਕੁੰਵਾਰਾ ਸੀ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸ਼ਹੀਦ ਸ਼ਮਸ਼ੇਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਸ਼ਹੀਦ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾ ਭੇਟ ਕੀਤੀ ਅਤੇ ਸੰਬੰਧਿਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਹਰਦਿਆਲ ਸਿੰਘ ਔਲਖ, ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਆਪ ਆਗੂ ਗੁਰਵਿੰਦਰ ਸਿੰਘ ਫੌਜੀ, ਡਾ ਸ਼ਰਨਜੀਤ ਸਿੰਘ ਲੋਪੋਕੇ, ਬਲਾਕ ਪ੍ਰਧਾਨ ਤਰਸੇਮ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੇਅਰਮੈਨ ਮਿਆਦੀਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਰਕਾਰੀ ਮਦਦ ਦੇਣ ਦਾ ਭਰੋਸਾ ਦਿੱਤਾ।
Comments