google-site-verification=ILda1dC6H-W6AIvmbNGGfu4HX55pqigU6f5bwsHOTeM
top of page

ਗੁੱਸੇ 'ਚ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਹਮਲਾ

07/11/2023

ਕੇਰਲ ਦੇ ਪਲੱਕੜ ਤੋਂ ਮੰਗਲਵਾਰ ਨੂੰ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੁਲਿਸ ਨੇ ਦੱਸਿਆ ਕਿ ਇੱਥੋਂ ਨੇੜੇ ਪਲੱਕੜ ਵਿੱਚ ਇੱਕ 32 ਸਾਲਾ ਔਰਤ ਦਾ ਉਸਦੇ ਪਤੀ ਨੇ ਕਥਿਤ ਤੌਰ 'ਤੇ ਕਤਲ ਕਰ ਦਿੱਤਾ।

ਪੁਲਿਸ ਨੇ ਮ੍ਰਿਤਕ ਔਰਤ ਦੀ ਪਛਾਣ ਉਰਮਿਲਾ ਦੇ ਰੂਪ 'ਚ ਕੀਤੀ ਹੈ ਅਤੇ ਦੱਸਿਆ ਕਿ ਔਰਤ ਜਦੋਂ ਕੰਮ 'ਤੇ ਜਾ ਰਹੀ ਸੀ ਤਾਂ ਦੋਸ਼ੀ ਪਤੀ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਉਰਮਿਲਾ ਨੂੰ ਜ਼ਖ਼ਮੀ ਹਾਲਤ ਵਿਚ ਦੇਖਿਆ ਅਤੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਹਸਪਤਾਲ ਤੋਂ ਹੀ ਪੁਲਸ ਨੂੰ ਦਿੱਤੀ ਗਈ। ਇਸ ਦੌਰਾਨ ਡਾਕਟਰਾਂ ਨੇ ਉਰਮਿਲਾ ਨੂੰ ਮ੍ਰਿਤਕ ਐਲਾਨ ਦਿੱਤਾ।

ਫਿਲਹਾਲ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਉਰਮਿਲਾ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਜਾਵੇਗਾ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜੋੜੇ ਨੇ ਕਿਸ ਗੱਲ ਨੂੰ ਲੈ ਕੇ ਬਹਿਸ ਕੀਤੀ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਕਿਹਾ, "ਜੋੜਾ ਪਿਛਲੇ ਕੁਝ ਸਮੇਂ ਤੋਂ ਵੱਖ ਰਹਿ ਰਿਹਾ ਸੀ। ਲੱਗਦਾ ਹੈ ਕਿ ਅੱਜ ਸਵੇਰੇ ਉਨ੍ਹਾਂ ਨੂੰ ਕੋਈ ਸਮੱਸਿਆ ਸੀ।" ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਰਮਿਲਾ ਦਾ ਪਤੀ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


コメント


Logo-LudhianaPlusColorChange_edited.png
bottom of page