22/04/2024
ਪੰਜਾਬ ’ਚ ਐਤਵਾਰ ਨੂੰ ਮੌਸਮ ਦੇ ਤੇਵਰ ਗਰਮ ਰਹੇ। ਜ਼ਿਆਦਾਤਰ ਜ਼ਿਲ੍ਹਿਆਂ ’ਚ ਤਿੱਖੀ ਧੁੱਪ ਨਿਕਲੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, 25 ਅਪ੍ਰੈਲ ਤੱਕ ਸੂਬੇ ’ਚ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਕਾਰਨ ਕਈ ਜ਼ਿਲ੍ਹਿਆਂ ’ਚ 26 ਤੋਂ 27 ਅਪ੍ਰੈਲ ਨੂੰ ਬੂੰਦਾਬਾਂਦੀ ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਿਹੜਾ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਜ਼ਿਆਦਾ ਸੀ। ਚੰਡੀਗੜ੍ਹ, ਰੂਪਨਗਰ, ਅੰਮ੍ਰਿਤਸਰ, ਬਰਨਾਲਾ ਤੇ ਪਟਿਆਲੇ ’ਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ।
Comments