01/03/2024
ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ ਦੀ ਗੋਲ਼ੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਕਾਰ ਗੋਇੰਦਵਾਲ ਸਾਹਿਬ ਦੇ ਕੋਲ ਰੇਲਵੇ ਫਾਟਕ ਨੇੜੇ ਰੁਕੀ ਸੀ, ਜਿਸ ਦੌਰਾਨ ਕਾਰ 'ਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਗੁਰਪ੍ਰੀਤ ਸਿੰਘ ਗੋਪੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਪਹੁੰਚ ਗਏ। ਗੁਰਪ੍ਰੀਤ ਸਿੰਘ ਗੋਪੀ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਦੱਸੇ ਜਾ ਰਹੇ ਹਨ।
Comments