google-site-verification=ILda1dC6H-W6AIvmbNGGfu4HX55pqigU6f5bwsHOTeM
top of page

ਛੇਤੀ ਸ਼ੁਰੂ ਹੋਣਗੇ ‘ਸਕੂਲ ਆਫ ਅਪਲਾਈਡ ਲਰਨਿੰਗ’, ਪਾਇਲਟ ਤੌਰ ’ਤੇ ਚੁਣੇ ਗਏ ਸੂਬੇ ਦੇ 40 ਸਕੂਲ

31/01/2024

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ‘ਸਕੂਲ ਆਫ ਅਪਲਾਈਡ ਲਰਨਿੰਗ’ ਸ਼ੁਰੂ ਕੀਤੇ ਜਾ ਰਹੇ ਹਨ। ਇਸ ਲਈ ਸੂਬੇ ਦੇ 40 ਸਕੂਲਾਂ ਨੂੰ ਪਾਇਲਟ ਤੌਰ ’ਤੇ ਚੁਣਿਆ ਗਿਆ ਹੈ ਅਤੇ ਇਸ ਵਿੱਚ 2000 ਦੇ ਕਰੀਬ ਵਿਦਿਆਰਥੀਆਂ ਨੂੰ ਦਾਖਲ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫਤਹਿਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਇਸ ਪ੍ਰਾਜੈਕਟ ਦੀ ਟੇ੍ਰਨਿੰਗ ਦੇਣ ਲਈ ਰੱਖੇ ਸਮਾਗਮ ਨੂੰ ਸਬੰਧੋਨ ਕਰਦਿਆਂ ਦਿੱਤਾ।


ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਿੱਖ ਵਿੱਚ ਕੰਮ ਆਉਣ ਵਾਲੇ ਕਿੱਤਾਮੁਖੀ ਕੋਰਸਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੱਚਿਆਂ ਨੂੰ ਉਹੋ ਜਿਹੀ ਹੀ ਸਿੱਖਿਆ ਦਿੱਤੀ ਜਾ ਰਹੀ ਹੈ। ‘ਸਕੂਲ ਆਫ ਅਪਲਾਈਡ ਲਰਨਿੰਗ’ ਵਿੱਚ ਗਿਆਰਵੀਂ ਕਲਾਸ ਦੇ ਬੱਚਿਆ ਨੂੰ ਬੈਕਿੰਗ, ਵਿੱਤੀ ਸੇਵਾਵਾਂ, ਇਸੋਰੈਂਸ, ਡਿਜੀਟਲ ਡਿਜ਼ਾਈਨ ਅਤੇ ਵਿਕਾਸ, ਹੈਲਥਕੇਅਰ ਸਾਇੰਸ ਅਤੇ ਬਿਊਟੀ ਤੇ ਵੈਲਨੈੱਸ ਆਦਿ ਵਿਸ਼ਿਆਂ ’ਤੇ ਪੜ੍ਹਾਈ ਕਰਾਈ ਜਾਵੇਗੀ ਜਿਸ ਨਾਲ ਬੱਚੇ ਇਸ ਖੇਤਰ ਵਿੱਚ ਆਪਣਾ ਭਵਿੱਖ ਬਣਾ ਸਕਣਗੇ।


ਡਾਇਟ ਵਿਖੇ ਸ਼ੁਰੂ ਹੋਈ ਅਧਿਆਪਕ ਟੇ੍ਰਨਿੰਗ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿਲੀ ਖਾਹਿਸ਼ ਹੈ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਵਧੀਆ ਰੁਜ਼ਗਾਰ ਤੇ ਤਨਖਾਹਾ ਹਾਸਿਲ ਹੋਣ ਜਿਸ ਕਾਰਨ ਇਹ ਟੇ੍ਰਨਿੰਗ ਸ਼ੁਰੂ ਕੀਤੀ ਗਈ ਹੈ। ਇਹ ਟੇ੍ਰਨਿੰਗ ਇੱਕ ਪਾਇਲਟ ਪ੍ਰਾਜੈਕਟ ਦੇ ਰੂਪ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਪਾਇਲਟ ਪ੍ਰਾਜੈਕਟ ਵਿੱਚ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਦਾ ਸਹਿਯੋਗ ਲੈ ਕੇ ਨੌਜਵਾਨਾਂ ਨੂੰ ਵਧੀਆ ਰੁਜ਼ਗਾਰ ਤੇ ਚੰਗੀਆਂ ਤਨਖਾਹਾਂ ਦਵਾ ਕੇ ਉਹਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ। ਪੰਜਾਬ ਸਰਕਾਰ ਸਕੂਲਾਂ ਦੀ ਹਾਲਤ ਨੂੰ ਸੁਧਾਰ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅੱਜ ਪੰਜਾਬ ਵਿੱਚ ਕਰੀਬ 19 ਹਜ਼ਾਰ ਸਕੂਲ ਹਨ ਜਿਨ੍ਹਾਂ ਵਿੱਚੋਂ ਕਰੀਬ 18 ਹਜ਼ਾਰ ਸਕੂਲਾਂ ਵਿੱਚ ਵੱਖ ਵੱਖ ਕਿਸਮ ਦੇ ਵਿਕਾਸ ਕਾਰਜ ਚਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਚਾਰ ਦਿਵਾਰੀ ਕਰਨ ਦਾ ਕੰਮ ਪਾ ਜ਼ੋਰ ਸ਼ੋਰ ’ਤੇ ਚੱਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਦੇ ਬੂਨਿਆਦੀ ਢਾਂਚੇ ਨੂੰ ਵੀ ਤਬਦੀਲ ਕੀਤਾ ਜਾ ਰਿਹਾ ਹੈ।


ਸਿੱਖਿਆ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੀ ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਿਛਲੇ ਮਹੀਨੇ ਈਸਰੋਂ ਜਾਪਾਨ ਵਰਗੇ ਦੇਸ਼ਾਂ ਵਿੱਚ ਗਏ ਹਨ ਅਤੇ ਮੁੱਖ ਮੰਤਰੀ ਪੰਜਾਬ ਛੇਤੀ ਹੀ ਸੂਬੇ ਅੰਦਰ ਹੋਰ ਨਵੇਂ ਸਕੂਲ ਆਫ ਐਮੀਨੈਂਸ ਲੋਕ ਅਰਪਣ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਹ ਸਹੂਲਤਾਂ ਮਿਲ ਰਹੀਆਂ ਹਨ ਜੋ ਕ ਸੂਬੇ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਹੀਂ ਮਿਲਦੀਆਂ।


ਪੱਤਰਕਾਰਾਂ ਵੱਲੋਂ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਣ ਤੱਕ 41000 ਸਰਕਾਰੀ ਨੌਕਰੀਆਂ ਵੰਡੀਆਂ ਜਾ ਚੁੱਕੀਆਂ ਹਨ ਜੋ ਕਿ ਪਿਛਲੇ 72 ਸਾਲਾਂ ਦਾ ਰਿਕਾਰਡ ਹੈ। ਪਹਿਲਾਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਨੌਜਵਾਨਾਂ ਦਾ ਸੁਪਨਾ ਹੁੰਦਾ ਸੀ ਜੋ ਕਿ ਬਹੁਤ ਘੱਟ ਪੂਰਾ ਹੁੰਦਾ ਸੀ ਪ੍ਰੰਤੂ ਹੁਣ ਪਿੰਡਾਂ ਦੇ ਨੌਜਵਾਨ ਆਪਣੇ ਗੁਆਂਡੀਆਂ ਦੇ ਬੱਚਿਆਂ ਦੀਆਂ ਸਰਕਾਰੀ ਵਿਭਾਗਾਂ ਵਿੱਚ ਹੁੰਦੀਆਂ ਨਿਯੁਕਤੀਆਂ ਦੇਖ ਕੇ ਹੋਰ ਉਤਸ਼ਾਹਿਤ ਹੁੰਦੇ ਹਨ ਤੇ ਨੌਕਰੀਆਂ ਪ੍ਰਾਪਤ ਕਰਦੇ ਹਨ। ਪੰਜਾਬ ਅੰਦਰ ਵਧ ਰਹੇ ਰੁਜ਼ਗਾਰ ਦੇ ਮੌਕਿਆਂ ਨੂੰ ਦੇਖਦੇ ਹੋਏ ਸਾਡੇ ਨੌਜਵਾਨਾਂ ਵਿੱਚ ਬਾਹਰਲੇ ਮੁਲਕਾਂ ਚ ਜਾਣ ਦਾ ਰੁਝਾਨ ਘਟੇਗਾ ਤੇ ਉਹ ਆਪਣੇ ਦੇਸ਼ ਚ ਰਹਿ ਕੇ ਹੀ ਚੰਗੀ ਕਮਾਈ ਕਰ ਸਕਣਗੇ।


ਇਸ ਮੌਕੇ ਡਾਇਰੈਕਟਰ ਐੱਸਸੀਆਰਟੀ ਕਮ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਅਭਿਸ਼ੇਕ ਗੁਪਤਾ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਵੋਕੇਸ਼ਨਲ ਸਿੱਖਿਆ ਰਾਜੇਸ਼ ਭਾਰਦਵਾਜ, ਗੁਰਦੀਪ ਸਿੰਘ ਮਾਂਗਟ ਉਪ ਜ਼ਿਲ੍ਹਾ ਸਿੱਖਿਆ ਅਫਸਰ, ਪਿ੍ਰੰਸੀਪਲ ਡਾਇਟ ਫਤਹਿਗੜ੍ਹ ਸਾਹਿਬ ਆਨੰਦ ਗੁਪਤਾ, ਜ਼ਿਲ੍ਹਾ ਮੰਡੀ ਬੋਰਡ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਸਾਬਕਾ ਕਰਮਚਾਰੀ ਵਿੰਗ ਸਮੇਤ ਵੱਡੀ ਗਿਣਤੀ ਵਿੱਚ ਸਕੂਲ ਪਿ੍ਰੰਸੀਪਲ ਅਤੇ ਅਧਿਆਪਕ ਮੌਜੂਦ ਸਨ।

Kommentare


Logo-LudhianaPlusColorChange_edited.png
bottom of page