google-site-verification=ILda1dC6H-W6AIvmbNGGfu4HX55pqigU6f5bwsHOTeM
top of page

ਛੇ ਧੀਆਂ ਤੇ ਮਾਂ ਦੀ ਕੁੱਟਮਾਰ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ; ਮਾਮਲਾ ਦਰਜ

13/08/2024

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਇਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦਾ ਨੋਟਿਸ ਲਿਆ ਹੈ।


ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿਚ ਇਲਾਜ ਲਈ ਦਾਖਲ ਵੀ ਰਿਹਾ।


ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਮਾਂ ਬੀਤਣ ਦੇ ਬਾਵਜੂਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰ ਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।


ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ।

コメント


Logo-LudhianaPlusColorChange_edited.png
bottom of page