28/02/2024
ਅਗਾਮੀ ਲੋਕ ਸਭਾ ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਲੁਧਿਆਣਾ ਦੇ ਨਵ ਨਿਯੁਕਤ ਬਲਾਕ ਸੋਸ਼ਲ ਮੀਡੀਆ ਇੰਚਾਰਜਾਂ ਦੀ ਇਕ ਮੀਟਿੰਗ ਲੁਧਿਆਣਾ ਵਿਖੇ ਗੁਰੂ ਨਾਨਕ ਭਵਨ ਦੇ ਸੋਹਣ ਲਾਲ ਪਾਹਵਾਂ ਆਡੀਟੋਰੀਅਮ ਵਿਖੇ ਹੋਈ। ਜਿਸ ਵਿੱਚ ਨਵਜੋਤ ਸਿੰਘ ਜਰਗ ਚੇਅਰਮੈਨ ਜੇਮਕੋ/ਲੋਕ ਸਭਾ ਇੰਚਾਰਜ ਫਤਹਿਗੜ੍ਹ ਸਾਹਿਬ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਲੁਧਿਆਣਾ, ਡਾਕਟਰ ਦੀਪਕ ਬਾਂਸਲ ਲੋਕ ਸਭਾ ਇੰਚਾਰਜ ਲੁਧਿਆਣਾ/ਡਾਇਰੈਕਟਰ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ, ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਜ਼ਿਲ੍ਹਾ ਮੀਤ ਪ੍ਰਧਾਨ ਲੁਧਿਆਣਾ ਦਿਹਾਤੀ/ਡਾਇਰੈਕਟਰ ਪੰਜਾਬ ਐਗਰੋ, ਪ੍ਰਦੀਪ ਸਿੰਘ ਖਾਲਸਾ ਜ਼ਿਲ੍ਹਾ ਸਕੱਤਰ ਲੁਧਿਆਣਾ ਦਿਹਾਤੀ/ ਸੀਨੀਅਰ ਮੀਤ ਪ੍ਰਧਾਨ ਪੰਜਾਬ ਇੰਫੋਟੇਕ, ਹਰਨੇਕ ਸਿੰਘ ਸੇਖੋਂ ਸ਼ੋਸਲ ਮੀਡੀਆ ਇੰਚਾਰਜ ਲੁਧਿਆਣਾ ਦਿਹਾਤੀ/ਚੇਅਰਮੈਨ ਮਾਰਕੀਟ ਕਮੇਟੀ ਮੁਲਾਂਪੁਰ ਦਾਖਾ, ਬਲੌਰ ਸਿੰਘ ਮੁਲਾਂਪੁਰ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਸ਼ਾਮਿਲ ਸਨ। ਇਸ ਮੀਟਿੰਗ ਵਿੱਚ ਸੂਬਾ ਸੋਸ਼ਲ ਮੀਡੀਆ ਇੰਚਾਰਜ ਨੇ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਦੇ ਨਵ ਨਿਯੁਕਤ ਬਲਾਕ ਸੋਸ਼ਲ ਮੀਡੀਆ ਇੰਚਾਰਜਾਂ ਨਾਲ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਗੁਰ ਵੀ ਸਿਖਾਏ ਤਾਂ ਜੋ ਕਿ ਆਮ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਉਹਨਾਂ ਦੇ ਸੁਝਾਅ ਵੀ ਲਏ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਇਸ ਮੌਕੇ ਤੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਉਭਾਰ ਸੋਸ਼ਲ ਮੀਡੀਆ ਤੋਂ ਹੀ ਸ਼ੁਰੂ ਹੋਇਆ ਸੀ ਅਤੇ ਸੋਸ਼ਲ ਮੀਡੀਆ ਇੰਚਾਰਜ ਹੀ ਆਮ ਆਦਮੀ ਪਾਰਟੀ ਦੀ ਰੀਡ ਦੀ ਹੱਡੀ ਹਨ।
Opmerkingen