google-site-verification=ILda1dC6H-W6AIvmbNGGfu4HX55pqigU6f5bwsHOTeM
top of page

ਟਰੈਵਲ ਏਜੈਂਟ ਵੱਲੋਂ ਪੈਸੇ ਵਾਪਸ ਕਰਨ ਦੀ ਬਜਾਏ ਨੌਜਵਾਨਾਂ 'ਤੇ ਚਲਾਈਆਂ ਗੋ+ਲੀ+ਆਂ, ਮੌਕੇ ਤੋਂ ਦੌੜ ਕੇ ਬਚਾਈਆਂ ਜਾਨਾਂ

16/02/2024

ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕਠਾਣਾ ਵਿੱਚ ਅੱਜ ਸਵੇਰ ਸਮੇਂ ਹੰਗਾਮਾ ਹੋ ਗਿਆ ਜਦੋਂ ਪਿੰਡ ਦੇ ਇੱਕ ਘਰ ਤੋਂ ਗੋਲੀਆਂ ਚੱਲਣ ਦੀ ਆਵਾਜ਼ ਆਈ। ਪਿੰਡ ਵਾਸੀਆਂ ਅਤੇ ਵੱਖ-ਵੱਖ ਜਿਲ੍ਹਿਆਂ ਤੋਂ ਪਹੁੰਚੇ ਨੌਜਵਾਨਾਂ ਨੇ ਜਾਣਕਾਰੀ ਦਿੱਤੀ ਕਿ ਅੱਜ 15 ਦੇ ਕਰੀਬ ਨੌਜਵਾਨ ਪਿੰਡ ਕਠਾਣਾ ਦੇ ਟਰੈਵਲ ਏਜੰਟ ਭਰਾ ਸੰਨੀ ਅਤੇ ਮਨੀ ਤੋਂ ਵਿਦੇਸ਼ ਭੇਜਣ ਦੇ ਨਾਂ ਉੱਤੇ ਲਏ 35 ਤੋਂ 40 ਹਜ਼ਾਰ ਰੁਪਏ ਵਾਪਸ ਲੈਣ ਲਈ ਆਏ ਸਨ। ਟਰੈਵਲ ਏਜੰਟ ਵੱਲੋਂ ਉਨ੍ਹਾਂ ਤੋਂ ਪੈਸੇ ਲੈ ਕੇ ਕਿਸੇ ਨੌਜਵਾਨ ਨੂੰ ਵਿਦੇਸ਼ ਜਾਣ ਲਈ ਵੀਜ਼ਾ ਮੁਹੱਈਆ ਨਹੀਂ ਕਰਵਾਇਆ ਗਿਆ। ਇਸ ਲਈ ਪੀੜਤ ਨੌਜਵਾਨ ਦਿੱਤੀ ਰਕਮ ਵਾਪਸ ਲੈਣ ਲਈ ਸਵੇਰੇ 10 ਵਜੇ ਦੇ ਕਰੀਬ ਉਸ ਦੇ ਘਰ ਪਹੁੰਚੇ ਪਰ ਟਰੈਵਲ ਏਜੰਟਾਂ ਵੱਲੋਂ ਉਨ੍ਹਾਂ ਨਾਲ ਕੋਈ ਗੱਲ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਏਜੰਟ ਭਰਾਵਾਂ ਵੱਲੋਂ ਗਾਲ਼ੀ ਗਲੋਚ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮਾਰ ਕੁਟਾਈ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਏਜੰਟਾਂ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਹ ਪਿੰਡ ਤੋਂ ਭੱਜਣ ਲਈ ਮਜ਼ਬੂਰ ਹੋ ਗਏ। ਇਸ ਸਮੇਂ ਪਿੰਡ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਤਾਂ ਕੁੱਝ ਦੇਰ ਬਾਅਦ ਪੁਲਿਸ ਵੀ ਪਹੁੰਚ ਗਈ। ਪੁਲਿਸ ਵੱਲੋਂ ਮੁਲਜ਼ਮਾਂ ਸਮੇਤ ਪੀੜਤ ਨੌਜਵਾਨਾਂ ਨੂੰ ਥਾਣੇ ਲਿਆਂਦਾ ਗਿਆ। ਇਸ ਦੌਰਾਨ ਪੁਲਿਸ ਨੇ ਪੀੜਤ ਨੌਜਵਾਨਾਂ ਅਤੇ ਮੁਲਜ਼ਮਾਂ ਨਾਲ ਲੰਮਾ ਸਮਾਂ ਪੁਛਗਿੱਛ ਕੀਤੀ ਗਈ। ਜਦੋਂ ਇਸ ਮਾਮਲੇ ਦੀ ਜਾਣਕਾਰੀ ਲੈਣ ਲਈ ਇਨਕੁਆਰੀ ਅਫ਼ਸਰ ਡੀਐੱਸਪੀ ਗੁਰਵਿੰਦਰ ਸਿੰਘ ਚਾਂਦੀ ਅਤੇ ਉਂਕਾਰ ਸਿੰਘ ਨਾਲ ਫ਼ੋਨ ਉੱਤੇ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੋਈ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ। ਐੱਸਐੱਚਓ ਸੁਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪੜਤਾਲ ਚੱਲ ਰਹੀ ਹੈ ਇਸ ਸਬੰਧੀ ਉਹ ਅਜੇ ਕੁੱਝ ਵੀ ਨਹੀਂ ਦੱਸ ਸਕਦੇ। ਪੜਤਾਲ ਪੂਰੀ ਹੋਣ ਤੋਂ ਬਾਅਦ ਮੁਲਜ਼ਮਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comments


Logo-LudhianaPlusColorChange_edited.png
bottom of page