ਲੁਧਿਆਣਾ 21 ਜੁਲਾਈ
ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਅੱਜ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ ਗਿਆ। ਇਸ ਤੋੇਂ ਪਹਿਲਾਂ ਡਾ. ਕਲੇਰ ਜ਼ਿਲ੍ਹਾ ਮੋਗਾ ਵਿਖੇ ਆਪਣੀਆ ਸੇਵਾਵਾ ਨਿਭਾ ਰਹੇ ਸਨ।
ਇਸ ਮੌਕੇ ਬੋਲਦਿਆਂ ਉਨ੍ਹਾ ਕਿਹਾ ਕਿ ਵਿਭਾਗ ਵੱਲੋ ਜੋ ਵੀ ਲੋਕਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਦੇ ਵਿੱਚ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਹਸਪਤਾਲਾਂ ਵਿਚ ਆਏ ਮਰੀਜਾਂ ਲਈ ਲੋੜੀਦੇ ਪ੍ਰਬੰਧ ਕੀਤੇ ਜਾਣਗੇ ਅਤੇ ਦਿਨੋ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਦੇ ਤਹਿਤ ਕੰਮ ਕੀਤਾ ਜਾਵੇਗਾ।
ਉਨਾ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਕਰਨ ਤਾਂ ਜੋ ਕੰਮ ਕਰਵਾਉਣ ਆਏ ਵਿਅਕਤੀਆ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਆਪਣੀ ਕੋਵਿਡ ਵੈਕਸੀਨ ਦੀ ਪਹਿਲੀ ਅਤੇ ਦੂਜੀ ਖੁਰਾਕ ਨਹੀ ਲਈ ਉਹ ਆਪਣੀ ਬਣਦੀ ਖੁਰਾਕ ਜਰੂਰ ਲੈਣ ਅਤੇ ਗਰਮੀ ਅਤੇ ਬਰਸਾਤਾਂ ਵਿਚ ਹੋਣ ਵਾਲਆਂ ਬਿਮਾਰੀਆਂ ਤੋ ਬਚਣ ਲਈ ਆਪਣੇ ਆਲ ਦੁਆਲੇ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਮਾਣਯੋਗ ਸਿਹਤ ਮੰਤਰੀ ਅਤੇ ਸਕੱਤਰ ਹੈਲਥ ਦੇ ਦਿਸਾ਼ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ ਵਿਚ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇਗਾ। ਸਰਕਾਰੀ ਸਿਹਤ ਕੇਦਰਾਂ ਵਿਚ ਉਪਲੱਬਧ ਦਵਾਈਆਂ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਿਹਤ ਵਿਭਾਗ ਵੱਲੋ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ ਦਾ ਦੌਰਾ ਕਰਦਿਆਂ ਕਮੀਆਂ ਪੇ਼ਸੀਆ ਨੂੰ ਦੂਰ ਕਰਨ ਦੀ ਕੋਸ਼ਿਸ ਕੀਤੀ ਜਾਵੇਗੀ।ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ 'ਤੇ ਪਾਬੰਦ ਰਹਿਣ ਲਈ ਵੀ ਕਿਹਾ।
Comments