06/02/2024
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਸੂਤਰਾਂ ਮੁਤਾਬਿਕ ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕਰ ਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਤੇ ਰਾਸ਼ਟਰੀ ਮਾਰਗਾਂ 'ਤੇ ਜਾਣਕਾਰੀ ਸਾਂਝੀ ਕੀਤੀ ਹੈ ਤਾਂ ਜੋ ਦੋਸ਼ੀ ਦੇਸ਼ ਛੱਡ ਕੇ ਭੱਜ ਨਾ ਸਕੇ।
ਦੂਜੇ ਪਾਸੇ ਸਪੈਸ਼ਲ ਟਾਸਕ ਫੋਰਸ (STF) ਨੇ ਵੱਡੀ ਕਾਰਵਾਈ ਕੀਤੀ ਹੈ। ਐਸਟੀਐਫ ਨੇ ਮੁਲਜ਼ਮ ਏਆਈਜੀ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ 'ਚ ਪੰਜਾਬ ਐਸਟੀਐਫ ਵੱਲੋਂ ਕੇਂਦਰੀ ਵਿੱਤੀ ਮੰਤਰਾਲੇ ਨੂੰ ਪੱਤਰ ਲਿਖ ਕੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰਨ ਲਈ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਕੇਂਦਰੀ ਵਿੱਤ ਮੰਤਰਾਲੇ ਦੀ ਕਮੇਟੀ ਨੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਹੁੰਦਲ, ਉਨ੍ਹਾਂ ਦੀ ਪਤਨੀ ਅਤੇ ਧੀ ਨੂੰ 9 ਫਰਵਰੀ ਤਕ ਦਿੱਲੀ 'ਚ ਅਥਾਰਟੀ ਅੱਗੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
Comments