28/01/2024
ਸੂਬੇ ਭਰ ’ਚ ਅਗਾਮੀ ਤਿੰਨ ਦਿਨਾਂ ਤਕ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ’ਚ ਕੁਝ-ਕੁਝ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ’ਚ ਸਵੇਰ ਵੇਲੇ ਸੰਘਣੀ ਧੁੰਦ ਛਾਈ ਰਹੀ ਤੇ ਇਸ ਤੋਂ ਬਾਅਦ ਤੇਜ਼ ਧੁੱਪ ਨਿਕਲੀ। ਜ਼ਿਲ੍ਹਾ ਫ਼ਰੀਦਕੋਟ ’ਚ ਰਾਤ ਸਭ ਤੋਂ ਠੰਢੀ ਰਹੀ ਜਿੱਥੇ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 3.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦਕਿ ਵੱਧ ਤੋਂ ਵੱਧ ਤਾਪਮਾਨ 20.5 ਡਿਗਰੀ ਰਿਕਾਰਡ ਕੀਤਾ ਗਿਆ। ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 17.5 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 19.6 ਡਿਗਰੀ ਤੇ ਘੱਟ ਤੋਂ ਘੱਟ 5.2 ਡਿਗਰੀ ਸੈਲਸੀਅਸ, ਨਵਾਂਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 20.4 ਡਿਗਰੀ ਤੇ ਘੱਟ ਤੋਂ ਘੱਟ 5.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਨਿਚਰਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਗੁਰਦਾਸਪੁਰ ’ਚ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਦ੍ਰਿਸ਼ਤਾ 50 ਮੀਟਰ ਤੋਂ ਘੱਟ ਰਹੀ। ਉੱਥੇ ਲੁਧਿਆਣਾ, ਪਟਿਆਲਾ ’ਚ ਸੰਘਣੀ ਧੁੰਦ ਰਹੀ ਜਿੱਥੇ ਸਵੇਰ ਵੇਲੇ ਦ੍ਰਿਸ਼ਤਾ 50 ਤੋਂ 200 ਮੀਟਰ ਤਕ ਰਹੀ।
Comentarios