google-site-verification=ILda1dC6H-W6AIvmbNGGfu4HX55pqigU6f5bwsHOTeM
top of page

ਨੋਡਲ ਅਫਸਰ ਟੀਕਾਕਰਨ ਵੱਲੋਂ ਸਕੂਲ ਦੇ ਪ੍ਰਿੰਸੀਪਲਾਂ, ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ

ਲੁਧਿਆਣਾ, 04 ਮਾਰਚ

15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫਸਰ ਟੀਕਾਕਰਨ ਡਾ. ਨਯਨ ਜੱਸਲ ਨੇ ਅੱਜ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਅੱਜ ਇਸ ਸਬੰਧ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕੀਤਾ ਸੀ। ਹੁਣ ਤੱਕ ਕੁੱਲ 79986 ਬੱਚਿਆਂ ਨੂੰ ਪਹਿਲੀ ਡੋਜ਼ ਲੈ ਲਈ ਹੈ ਜਦਕਿ 5071 ਬੱਚਿਆਂ ਨੂੰ ਦੂਜੀ ਡੋਜ਼ ਵੀ ਲੱਗ ਚੁੱਕੀ ਹੈ।


ਡਾ. ਨਯਨ ਜੱਸਲ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਕੋਵਿਡ ਪੋਜ਼ਟਿਵ ਹੋਣ ਦੀ ਸੂਰਤ ਵਿੱਚ ਇਹ ਟੀਕਾਕਰਣ ਕੋਵਿਡ ਨਾਲ ਲੜਨ ਵਿੱਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਹਿੱਤ ਵਿੱਚ ਅਤੇ ਸਾਡੇ ਬੱਚਿਆਂ ਨੂੰ ਸੁਰੱਖਿਅਤ ਰਹਿਣ ਨੂੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਦਾ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ।


ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਆਪਣੇ ਆਪ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਕਿਸੇ ਵੀ ਕੈਂਪ ਵਿੱਚ ਜਾ ਸਕਦੇ ਹਨ।


ਡਾ. ਨਯਨ ਜੱਸਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਟੀਕਾਕਰਨ ਦੀ ਦੂਜੀ ਡੋਜ਼ ਨਹੀਂ ਮਿਲੀ ਹੈ, ਉਨ੍ਹਾਂ ਨੂੰ ਵੀ ਅੱਗੇ ਆ ਕੇ ਆਪਣਾ ਪੂਰਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ ਲੈਣੀ ਬਾਕੀ ਹੈ। ਅਫ਼ਸੋਸ ਦੀ ਗੱਲ ਇਹ ਹੈ ਕਿ ਅਜਿਹੇ ਲੋਕਾਂ ਦੀ ਧਾਰਨਾਂ ਹੈ ਕਿ ਕੋਰੋਨਾ ਮਹਾਂਮਾਰੀ ਬੀਤੇ ਸਮੇਂ ਦੀ ਗੱਲ ਬਣ ਗਈ ਹੈ, ਜੋ ਕਿ ਸੱਚ ਨਹੀਂ ਹੈ।


ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਲੋਕਾਂ ਨੂੰ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਜਿਸ ਕਰਕੇ ਉਹ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਦੁਨੀਆ ਦੇ ਕਿਸੇ ਵੀ ਹਿੱਸੇ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਵੈਕਸੀਨ ਪਾਸਪੋਰਟ ਸਰਟੀਫਿਕੇਟ ਦੀ ਲੋੜ ਹੁੰਦੀ ਹੈ, ਜੋ ਕਿ ਉਨ੍ਹਾਂ ਨੂੰ ਉਦੋਂ ਹੀ ਮਿਲੇਗਾ ਜਦੋਂ ਉਹ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਲੈਣਗੇ। ਉਨ੍ਹਾਂ ਇਥੋਂ ਤੱਕ ਵੀ ਕਿਹਾ ਕਿ ਜੇਕਰ ਪਾਕਿਸਤਾਨ ਵਿੱਚ ਗੁਰੂਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਹੋਵੇ ਤਾਂ ਵੀ ਪੂਰੀ ਤਰ੍ਹਾਂ ਟੀਕਾਕਰਨ ਦੀ ਲੋੜ ਹੁੰਦੀ ਹੈ।

Comments


Logo-LudhianaPlusColorChange_edited.png
bottom of page