google-site-verification=ILda1dC6H-W6AIvmbNGGfu4HX55pqigU6f5bwsHOTeM
top of page

ਨਵੇਂ ਸਾਲ 'ਤੇ ਸਸਤਾ ਹੋਇਆ ਸਿਲੰਡਰ, ਅੱਜ ਤੋਂ ਨਵੇਂ ਰੇਟ 'ਤੇ ਮਿਲੇਗਾ

01/01/2024

ਅੱਜ ਤੋਂ ਸਾਲ 2024 ਸ਼ੁਰੂ ਹੋ ਗਿਆ ਹੈ। ਸਿਲੰਡਰ ਦੀ ਕੀਮਤ ਮਹੀਨੇ ਦੀ ਪਹਿਲੀ ਤਰੀਕ ਨੂੰ ਅਪਡੇਟ ਕੀਤੀ ਜਾਂਦੀ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਨਵੇਂ ਸਾਲ 'ਤੇ ਸਿਲੰਡਰ ਦੀਆਂ ਕੀਮਤਾਂ 'ਚ ਕਮੀ ਆਵੇਗੀ। ਇੰਡੇਨ ਆਇਲ ਨੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਭਰ 'ਚ ਐਲਪੀਜੀ ਸਿਲੰਡਰ ਦੀ ਕੀਮਤ ਨੂੰ ਅਪਡੇਟ ਕੀਤਾ ਹੈ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਦੇਖਿਆ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਇਕ ਤਰ੍ਹਾਂ ਨਾਲ ਨਵੇਂ ਸਾਲ ਦਾ ਤੋਹਫਾ ਹੈ। ਰਾਜਧਾਨੀ ਦਿੱਲੀ 'ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1755.50 ਰੁਪਏ ਹੈ, ਜਦੋਂਕਿ ਕੋਲਕਾਤਾ 'ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 1869.00 ਰੁਪਏ ਹੈ। ਅੱਜ ਦੇਸ਼ ਭਰ ਵਿੱਚ ਵਪਾਰਕ ਸਿਲੰਡਰ ਦੀ ਕੀਮਤ 'ਚ ਸਿਰਫ਼ 1.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਅੱਜ ਮੁੰਬਈ ਵਿੱਚ ਵਪਾਰਕ ਸਿਲੰਡਰ 1708.50 ਰੁਪਏ ਵਿੱਚ ਮਿਲੇਗਾ। ਉਥੇ ਹੀ, ਇਹ ਚੇਨਈ 'ਚ 1924.50 ਰੁਪਏ 'ਚ ਉਪਲਬਧ ਹੋਵੇਗਾ।


ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 903 ਰੁਪਏ 'ਚ ਸਿਲੰਡਰ ਮਿਲਦਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਸਿਲੰਡਰ ਦੀਆਂ ਕੀਮਤਾਂ ਵਿੱਚ ਆਖਰੀ ਕਟੌਤੀ 30 ਅਗਸਤ, 2023 ਨੂੰ ਹੋਈ ਹੈ।

Comments


Logo-LudhianaPlusColorChange_edited.png
bottom of page