21/12/2023
ਪਟਨਾ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਾਇਰ ਉਸ ਐੱਫਆਈਆਰ ਨੂੰ ਰੱਦ ਕਰ ਦਿੱਤਾ, ਜਿਸ ’ਚ ਉਨ੍ਹਾਂ ’ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ। ਜੱਜ ਸੰਦੀਪ ਕੁਮਾਰ ਦੀ ਸਿੰਗਲ ਬੈਂਚ ਨੇ ਸਿੱਧੂ ਦੀ ਅਪੀਲ ਅਰਜ਼ੀ ’ਤੇ ਸੁਣਵਾਈ ਕਰਦਿਆਂ ਦੇਖਿਆ ਕਿ ਸਿੱਧੂ ਨੇ ਏਆਈਐੱਮਆਈਐੱਮ ਆਗੂ ਓਵੈਸੀ ਵੱਲੋਂ ਮੁਸਲਿਮ ਵੋਟਾਂ ਦੀ ਵੰਡ ਪ੍ਰਤੀ ਸਾਵਧਾਨ ਕੀਤਾ ਸੀ। ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ ਜਾਂ ਕਿਹਾ, ਜਿਸ ਨਾਲ ਫਿਰਕੂ ਸਦਭਾਵਨਾ ਵਿਗੜੇ ਜਾਂ ਹਿੰਸਾ ਨੂੰ ਸ਼ਹਿ ਮਿਲੇ। ਇਸ ਲਈ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਦਾ ਹੁਕਮ ਦਿੱਤਾ।
Comentários