27/12/2023
ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Comments