26/02/2024
ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਪੰਜਾਬ ਵਿਚ ਸੋਮਵਾਰ ਤੋਂ ਮੌਸਮ ਦਾ ਮਿਜ਼ਾਜ ਬਦਲ ਜਾਵੇਗਾ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਤੋਂ ਮੌਸਮ ਸਾਫ ਹੋ ਜਾਵੇਗਾ।
ਇਸ ਦੇ ਬਾਅਦ ਇਕ ਤੇ ਦੋ ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਉਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਪੰਜਾਬ ਵਿਚ ਮੌਸਮ ਸਾਫ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਲ ਦਾ ਤਾਪਮਾਨ 22 ਤੋਂ 23 ਡਿਗਰੀ ਦਰਮਿਆਨ ਰਿਹਾ। ਫਰੀਦਕੋਟ ਵਿਚ 24 ਡਿਗਰੀ ਤਾਪਮਾਨ ਰਿਹਾ। ਉਧਰ ਮੋਗਾ ਵਿਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 4.3 ਡਿਗਰੀ ਸੀ। ਰੋਪੜ ਤੇ ਫਤਿਹਗੜ੍ਹ ਸਾਹਿਬ ਵਿਚ ਘੱਟੋ-ਘੱਟ ਤਾਪਮਾਨ ਪੰਜ ਡਿਗਰੀ, ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ, ਜਲੰਧਰ ਵਿਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਦਰਜ ਕੀਤਾ ਗਿਆ।
Comments