Ludhiana 9 Nov
ਖੇਤਾਂ ’ਚ ਸੜ ਰਹੀ ਪਰਾਲੀ ਕਾਰਨ ਪ੍ਰਦੂਸ਼ਣ ਦੀ ਮਾਰ ਸਹਿ ਰਹੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਵੀਰਵਾਰ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਸ਼ਾਮ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਹੀ ਇਕ ਸਾਈਕਲੋਨਿਕ ਸਰਕੂਲੇਸ਼ਨ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗਰਜ ਨਾਲ ਛਿੱਟੇ ਪੈਣ ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜ ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ। ਹਾਲਾਂਕਿ ਬਠਿੰਡਾ, ਅਬੋਹਰ, ਮੁਕਤਸਰ ਤੇ ਫ਼ਾਜ਼ਿਲਕਾ ਵਿਚ ਬਾਰਿਸ਼ ਦੀ ਸੰਭਾਵਨਾ ਘੱਟ ਹੈ। ਪੰਜਾਬ ਖੇਤੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕਿੰਗਰਾ ਮੁਤਾਬਕ ਕੁਝ ਜ਼ਿਲ੍ਹਿਆਂ ਵਿਚ ਹੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਜੇ ਬਾਰਿਸ਼ ਹੁੰਦੀ ਹੈ ਤਾਂ ਇਹ ਪ੍ਰਦੂਸ਼ਣ ਤੇ ਸਮੋਗ ਤੋਂ ਰਾਹਤ ਦਿਵਾਏਗੀ। ਬਾਰਿਸ਼ ਨਾਲ ਹਵਾ ਵਿਚ ਮੌਜੂਦ ਪ੍ਰਦੂਸ਼ਣ ਤੇ ਧੂੜ-ਮਿੱਟੀ ਦੇ ਕਣ ਹੇਠਾਂ ਆ ਜਾਣਗੇ। ਇਸ ਨਾਲ ਲੋਕਾਂ ਦੀ ਪਰੇਸ਼ਾਨੀ ਥੋੜ੍ਹੀ ਘੱਟ ਹੋਵੇਗੀ।
Comments