09/03/2024
ਪੰਜਾਬ ’ਚ ਦੋ ਦਿਨ ਬਾਅਦ ਮੌਸਮ ਮੁੜ ਬਦਲ ਰਿਹਾ ਹੈ। 13 ਮਾਰਚ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵਿਚਾਲੇ ਆਮ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਕਈ ਜ਼ਿਲ੍ਹਿਆਂ ’ਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਕੇਂਦਰ ਚੰਡੀਗੜ੍ਹ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਓਧਰ ਸ਼ਨਿਚਰਵਾਰ ਨੂੰ ਮੌਸਮ ਸਾਫ਼ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ’ਚ ਪੂਰਾ ਦਿਨ ਤੇਜ਼ ਧੁੱਪ ਨਿਕਲੀ। ਮੌਸਮ ਵਿਭਾਗ ਮੁਤਾਬਕ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਪੰਜਾਬ ’ਚ ਸਭ ਤੋਂ ਵੱਧ ਸੀ। ਉਥੇ ਅੰਮ੍ਰਿਤਸਰ, ਪਠਾਨਕੋਟ, ਫ਼ਤਹਿਗੜ੍ਹ ਸਾਹਿਬ ਤੇ ਫ਼ਿਰੋਜ਼ਪੁਰ ’ਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਿਹਾ। ਉਥੇ ਚੰਡੀਗੜ੍ਹ ਲੁਧਿਆਣਾ, ਗੁਰਦਾਸਪੁਰ, ਮੁਹਾਲੀ ’ਚ ਤਾਪਮਾਨ 25 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ।
Comentarios