16/01/2024
ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਵਿਜ਼ੀਬਿਲਟੀ 20 ਮੀਟਰ ਤੋਂ ਘੱਟ ਹੈ। ਦੋਵਾਂ ਰਾਜਾਂ ਵਿੱਚ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ 2 ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਸੀ। ਪੰਜਾਬ 'ਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਵੱਲੋਂ ਸੰਦੇਸ਼ ਭੇਜੇ ਗਏ ਹਨ, ਜਿਸ 'ਚ ਅੱਜ ਮੰਗਲਵਾਰ ਦੁਪਹਿਰ 3.30 ਵਜੇ ਤੱਕ ਸਥਿਤੀ ਖਰਾਬ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਅੱਜ ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਦੀ ਕੋਈ ਸੰਭਾਵਨਾ ਨਹੀਂ ਹੈ।ਤਾਪਮਾਨ 5 ਤੋਂ 12 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਮੀ ਆਵੇਗੀ। ਤਾਪਮਾਨ 3 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।
Kommentare