google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ 'ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ

06/01/2024

ਪੰਜਾਬ ਦੇ ਕਿਸੇ ਵੀ ਜ਼ਿਲ੍ਹੇ 'ਚ ਸਿੰਥੈਟਿਕ ਟ੍ਰੈਕ ਵਾਲੀਆਂ ਜ਼ਮੀਨਾਂ 'ਤੇ ਗਣਤੰਤਰ ਦਿਵਸ ਸਮਾਰੋਹ ਨਹੀਂ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ 'ਚ ਕੌਮੀ ਝੰਡਾ ਲਹਿਰਾਉਣਗੇ ਪਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਇਸ ਦਾ ਪ੍ਰਬੰਧਕ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਾਜ ਪੱਧਰੀ ਪ੍ਰੋਗਰਾਮ ਹਮੇਸ਼ਾ ਗੁਰੂਨਾਨਕ ਸਟੇਡੀਅਮ 'ਚ ਹੁੰਦੇ ਸਨ।

ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲੀ ਹੈ। ਹਾਲਾਂਕਿ ਗੁਰੂ ਨਾਨਕ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਵਿਛਾਉਣ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ ਅਤੇ ਟਰੈਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ, ਇਸ ਲਈ ਪੀਏਯੂ ਵਿਖੇ ਇਸ ਦਾ ਪ੍ਰੋਗਰਾਮ ਉਲੀਕਣ ਦਾ ਫੈਸਲਾ ਕੀਤਾ ਜਾ ਰਿਹਾ ਹੈ।

ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ, '26 ਜਨਵਰੀ ਨੂੰ ਲੁਧਿਆਣਾ 'ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਪੀਏਯੂ ਗਰਾਊਂਡ 'ਚ ਹੋਵੇਗੀ। ਅਸੀਂ ਗੁਰੂ ਨਾਨਕ ਸਟੇਡੀਅਮ 'ਚ ਹੁਣੇ ਇਕ ਨਵਾਂ ਸਿੰਥੈਟਿਕ ਟਰੈਕ ਬਣਾਇਆ ਹੈ। ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਟ੍ਰੈਕ ਨੂੰ ਕੋਈ ਨੁਕਸਾਨ ਹੋਵੇ। ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ 'ਚ ਪਰੇਡ ਦਾ ਪ੍ਰਬੰਧ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


コメント


Logo-LudhianaPlusColorChange_edited.png
bottom of page