google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,

ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।

ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ।

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ‘ਤੇ ਹੋਵੇਗਾ।


Comentarios


Logo-LudhianaPlusColorChange_edited.png
bottom of page