google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰਿਸ਼ਵਤ ਲੈਂਦਾ ਕੀਤਾ ਕਾਬੂ

14/01/2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫ਼ਤਰ ’ਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਸੁਸਾਇਟੀ ’ਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੁਸਾਇਟੀ ਦੀ ਚੋਣ ਸਬੰਧੀ ਫ਼ਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ’ਚ ਵਿਚਾਰ ਅਧੀਨ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਉਕਤ ਕਰਮਚਾਰੀ ਖ਼ਿਲਾਫ਼ ਥਾਣਾ ਉਡਣ ਦਸਤਾ-1, ਪੰਜਾਬ, ਐੱਸਏਐੱਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Comments


Logo-LudhianaPlusColorChange_edited.png
bottom of page