google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਸਮਾਜਿਕ ਇਤਿਹਾਸ ਦਾ ਅਜਾਇਬ ਘਰ ਟੂਰਿਜ਼ਮ ਵੈੱਬਸਾਈਟ 'ਤੇ ਲਿਆਂਦਾ ਗਿਆ



ਲੁਧਿਆਣਾ, 28 ਸਤੰਬਰ, 2022

ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਅਤੇ ਪੀਏਯੂ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਦੇ ਸਾਂਝੇ ਯਤਨਾਂ ਸਦਕਾ ਪੀਏਯੂ ਵਿਖੇ ਪੰਜਾਬ ਦੇ ਸਮਾਜਿਕ ਇਤਿਹਾਸ ਦਾ ਅਜਾਇਬ ਘਰ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ‘ਪੰਜਾਬ ਦੇ ਅਜਾਇਬ ਘਰਾਂ’ ਦੀ ਸੂਚੀ ਵਿੱਚ ਆਇਆ ਹੈ। ਇਸ ਤਰ੍ਹਾਂ ਇਹ ਅਜਾਇਬ ਘਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੈਰ ਸਪਾਟੇ ਦੇ ਨਕਸ਼ੇ ’ਤੇ ਆਇਆ ਹੈ। ਇਸ ਸਬੰਧੀ ਐਲਾਨ ਮੰਗਲਵਾਰ ਦੇਰ ਸ਼ਾਮ ਇੱਥੇ ਵਿਸ਼ਵ ਸੈਰ ਸਪਾਟਾ ਦਿਵਸ ਦੀ ਪੂਰਵ ਸੰਧਿਆ 'ਤੇ ਪੀਏਯੂ ਵਿਖੇ ਆਯੋਜਿਤ 'ਗਲੋਰੀਫਾਈਂਗ ਦਾ ਮਿਊਜ਼ੀਅਮ ਆਫ਼ ਸੋਸ਼ਲ ਹਿਸਟਰੀ ਆਫ਼ ਪੰਜਾਬ' ਸਮਾਗਮ ਦੌਰਾਨ ਕੀਤਾ ਗਿਆ।


ਅਰੋੜਾ ਨੇ ਆਪਣੀਆਂ ਟਿੱਪਣੀਆਂ ਵਿੱਚ ਪੀਏਯੂ ਦੀ ਨੁਹਾਰ ਬਦਲਣ ਲਈ ਡਾ: ਗੋਸਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅਰੋੜਾ ਨੇ ਕਿਹਾ, “ਯੂਨੀਵਰਸਿਟੀ ਲੁਧਿਆਣਾ ਦੇ ਚਿਹਰੇ ਦੀ ਨੁਮਾਇੰਦਗੀ ਕਰਦੀ ਹੈ, ਇਸ ਲਈ ਕੰਮ ਅਤੇ ਬੁਨਿਆਦੀ ਢਾਂਚੇ ਨੂੰ ਇਸ ਤਰੀਕੇ ਨਾਲ ਪ੍ਰਦਰਸ਼ਿਤ ਕਰਨ ਦੀ ਲੋੜ ਹੈ ਕਿ ਦੁਨੀਆ ਭਰ ਦੇ ਲੋਕ ਇਸਦੀ ਕੀਮਤ ਜਾਣ ਸਕਣ"। ਯੂਨੀਵਰਸਿਟੀ ਵੱਲੋਂ ਪੈਦਾ ਕੀਤੀਆਂ ਗਈਆਂ ਬਹੁਮੁੱਲੀਆਂ ਪ੍ਰਤਿਭਾਸ਼ਾਲੀ ਹਸਤੀਆਂ ਨੂੰ ਸਵੀਕਾਰ ਕਰਦੇ ਹੋਏ, ਅਰੋੜਾ ਨੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸੰਭਵ ਹੱਦ ਤੱਕ ਰਣਨੀਤਕ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਇੱਛਾ ਪ੍ਰਗਟਾਈ।


ਅਰੋੜਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ, ਜਿਸ ਵਿੱਚ ਸਰਕਾਰ ਦੇ ਮਾਣਯੋਗ ਪਤਵੰਤੇ ਸੱਜਣਾਂ, ਸਾਹਿਤਕਾਰਾਂ, ਵਿਗਿਆਨੀਆਂ ਅਤੇ ਕੁਦਰਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪੀਏਯੂ ਦੇ ਅਜਾਇਬ ਘਰ ਦੇ ਆਪਣੇ ਪਿਛਲੇ ਦੌਰੇ ਨੂੰ ਯਾਦ ਕੀਤਾ ਜਦੋਂ ਉਨ੍ਹਾਂ ਨੇ ਅਜਾਇਬ ਘਰ ਦੇ ਨਵੀਨੀਕਰਨ ਅਤੇ ਇਸ ਨੂੰ ਸੂਬੇ ਦੇ ਸੈਰ-ਸਪਾਟਾ ਨਕਸ਼ੇ 'ਤੇ ਲਿਆਉਣ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਡਾ: ਗੋਸਲ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੀਏਯੂ ਦੇ ਅਜਾਇਬ ਘਰ ਨੂੰ ਲੋਕਾਂ ਖਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਵਿੱਚ ਹਰਮਨ ਪਿਆਰਾ ਬਣਾਉਣ ਦੀ ਲੋੜ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਆਪਣੇ ਪੁਰਾਣੇ ਅਤੇ ਅਮੀਰ ਸੱਭਿਆਚਾਰ ਨੂੰ ਦੇਖਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਵਿਚਾਰ ਕੀਤਾ ਕਿ ਅਜਾਇਬ ਘਰ ਬਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਜਾਗਰੂਕਤਾਪੂਰਵਕ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪ੍ਰਵਾਸੀ ਭਾਰਤੀ ਜਦੋਂ ਵੀ ਪੰਜਾਬ ਆਉਣ ਤਾਂ ਇਸ ਸਾਈਟ ਨੂੰ ਦੇਖਣ ਲਈ ਉਤਸ਼ਾਹਿਤ ਕੀਤਾ ਜਾ ਸਕੇ।


ਇਸ ਤੋਂ ਇਲਾਵਾ ਅਰੋੜਾ ਨੇ ਕਿਹਾ ਕਿ ਅਜਾਇਬ ਘਰ ਨਾ ਸਿਰਫ਼ ਸਾਨੂੰ ਸਾਡੇ ਪੁਰਾਣੇ ਅਤੇ ਅਮੀਰ ਸੱਭਿਆਚਾਰ ਬਾਰੇ ਦੱਸਦਾ ਹੈ ਬਲਕਿ ਇਹ ਸਾਨੂੰ ਪੀਏਯੂ ਦੀ ਧਰਤੀ ਵਿੱਚ ਵੀ ਲਿਆਉਂਦਾ ਹੈ ਜਿੱਥੇ ਲੋਕ ਯੂਨੀਵਰਸਿਟੀ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਪੀਏਯੂ ਦੀ ਖੇਤੀ ਦੇ ਖੇਤਰ ਵਿੱਚ ਸਮੁੱਚੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।


ਸਮਾਗਮ ਵਿੱਚ ਪਦਮ ਸ੍ਰੀ ਸੁਰਜੀਤ ਪਾਤਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪਤਵੰਤਿਆਂ ਵਿੱਚ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ, ਏਡੀਸੀ (ਸ਼ਹਿਰੀ ਵਿਕਾਸ) ਲੁਧਿਆਣਾ ਅਨੀਤਾ ਦਰਸ਼ੀ, ਏਸੀਏ ਗਲਾਡਾ ਅਮਰਿੰਦਰ ਸਿੰਘ ਮੱਲ੍ਹੀ, ਸਕੱਤਰ ਆਰਟੀਏ ਨਰਿੰਦਰ ਸਿੰਘ ਧਾਲੀਵਾਲ, ਰਿਸ਼ੀ ਪਾਲ ਸਿੰਘ ਆਈ.ਏ.ਐਸ. ਮੌਜੂਦ ਸਨ। ਡਾ ਸਤਿਬੀਰ ਸਿੰਘ ਗੋਸਲ ਨੇ ਅਜਾਇਬ ਘਰ ਨੂੰ ਸੂਬੇ ਵਿੱਚ ਆਪਣੀ ਕਿਸਮ ਦਾ ਇੱਕ ਅਜਾਇਬ ਘਰ ਦੱਸਿਆ ਕਿਉਂਕਿ ਯੂਨੀਵਰਸਿਟੀ ਦੀ ਹੋਂਦ ਦੇ ਛੇ ਦਹਾਕੇ ਪੂਰੇ ਹੋ ਗਏ ਹਨ। ਵਾਈਸ ਚਾਂਸਲਰ ਨੇ ਟਿੱਪਣੀ ਵਿਚ ਕਿਹਾ ਕਿ ਇਹ ਮਹਾਨ ਡਾ. ਐਮ.ਐਸ. ਰੰਧਾਵਾ ਦੀ ਪ੍ਰਸ਼ੰਸਾਯੋਗ ਦ੍ਰਿਸ਼ਟੀ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਸ਼ਾਨਦਾਰ ਵਿਗਿਆਨਕ ਸੂਝ ਨਾਲ ਸੱਭਿਆਚਾਰਕ ਪ੍ਰਭਾਵ ਨੂੰ ਸ਼ਾਮਲ ਕੀਤਾ। ਉਨ੍ਹਾਂ ਨੇ ਅਜਾਇਬ ਘਰ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦੇ ਯੋਗਦਾਨ ਲਈ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ।


ਪੀਏਯੂ ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ: ਸੰਦੀਪ ਬੈਂਸ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਮਾਜਿਕ ਇਤਿਹਾਸ ਅਜਾਇਬ ਘਰ ਦੀ ਸ਼ਾਨ ਵਿੱਚ ਹੀ ਮਹਾਨ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦੀ ਸ਼ਾਨ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਮਾਗਮ ਵਿਸ਼ਵ ਸੈਰ ਸਪਾਟਾ ਦਿਵਸ ਦਾ ਇੱਕ ਢੁਕਵਾਂ ਸਮਾਗਮ ਹੈ । ਪੀਏਯੂ ਦੇ ਸੀਨੀਅਰ ਲੋਕ ਸੰਪਰਕ ਅਧਿਕਾਰੀ ਵਜੋਂ ਅਜਾਇਬ ਘਰ ਨਾਲ ਨੇੜਿਓਂ ਜੁੜੇ ਰਹੇ ਡਾ: ਨਿਰਮਲ ਜੌੜਾ ਨੇ ਕਿਹਾ ਕਿ ਪੰਜਾਬ ਦੀ ਸੈਰ ਸਪਾਟਾ ਵੈੱਬਸਾਈਟ 'ਤੇ ਇਸ ਮਿਊਜ਼ੀਅਮ ਦਾ ਹੋਣਾ ਮਾਣ ਵਾਲੀ ਗੱਲ ਹੈ। ਅਜਾਇਬ ਘਰ ਦੀ ਅਮੀਰ ਵਿਰਾਸਤ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ, ਡਾ ਜੌੜਾ ਨੇ ਦੱਸਿਆ ਕਿ ਦੇਸ਼ ਦੀਆਂ ਸਿਰਫ ਦੋ ਯੂਨੀਵਰਸਿਟੀਆਂ ਪੀਏਯੂ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਸਮਾਜਿਕ ਇਤਿਹਾਸ ਦਾ ਅਜਾਇਬ ਘਰ ਹੈ।


ਅਜਾਇਬ ਘਰ ਨੂੰ ਪੰਜਾਬ ਦੇ ਸੈਰ ਸਪਾਟੇ ਦੇ ਨਕਸ਼ੇ 'ਤੇ ਦਿੱਖ ਦੇਣ ਦਾ ਇਹ ਸਮਾਗਮ ਸ਼ਲਾਘਾਯੋਗ ਉਪਰਾਲਾ ਸੀ। ਪਦਮ ਸ਼੍ਰੀ ਸੁਰਜੀਤ ਪਾਤਰ ਅਤੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਨੇ ਅਜਾਇਬ ਘਰ ਸੰਬੰਧੀ ਇੱਕ ਡਾਕੂਮੈਂਟਰੀ ਰਿਲੀਜ਼ ਕੀਤੀ। ਇਸ ਮੌਕੇ ਸੰਧੂ ਦੁਆਰਾ ਤਿਆਰ ਕੀਤਾ ਗਿਆ ਪੋਸਟਰ ਤੇ ਬ੍ਰੋਚਰ ਵੀ ਰਿਲੀਜ਼ ਕੀਤਾ ਗਿਆ। ਆਪਣੀ ਟਿੱਪਣੀ ਵਿੱਚ ਡਾ: ਪਾਤਰ ਨੇ ਯੂਨੀਵਰਸਿਟੀ ਵਿੱਚ ਆਪਣੇ ਕਲਾਤਮਕ ਸਫ਼ਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਸੰਸਥਾ ਸਾਹਿਤ ਦੀ ਸੱਭਿਆਚਾਰਕ ਪਛਾਣ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ ਸਾਲ 2022 ਵਾਰਿਸ ਸ਼ਾਹ ਦੀ 300ਵੀਂ ਜਯੰਤੀ ਦੇ ਨਾਲ-ਨਾਲ ਯਾਤਰਾ ਦਾ ਸਾਲ ਵੀ ਹੈ, ਜਿਸ ਦਾ ਸੁੰਦਰ ਥੀਮ 'ਰੀਥੀਕਿੰਗ ਟੂਰਿਜ਼ਮ' ਹੈ।

Kommentarer


Logo-LudhianaPlusColorChange_edited.png
bottom of page