google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਸਾਰੇ ਖੇਤਰਾਂ 'ਚ ਵਿਆਪਕ ਘੇਰਾਬੰਦੀ ਕਰਦਿਆਂ ਤਲਾਸ਼ੀ ਮੁਹਿੰਮ ਚਲਾਈ ਗਈ



ਲੁਧਿਆਣਾ, 9 ਜੁਲਾਈ

ਏ.ਡੀ.ਜੀ.ਪੀ. ਸੀ.ਏ.ਡੀ. ਗੁਰਪ੍ਰੀਤ ਦਿਓ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ ਕੌਸਤੁਭ ਸ਼ਰਮਾ, ਦੀ ਨਿਗਰਾਨੀ ਹੇਠ ਇੱਕ ਵਿਆਪਕ ਘੇਰਾਬੰਦੀ ਕਰਦਿਆਂ ਵਿਸ਼ੇਸ਼ੇ ਤਲਾਸ਼ੀ ਅਭਿਆਨ ਚਲਾਇਆ ਗਿਆ।


ਸਾਰੇ ਸੀਨੀਅਰ ਅਧਿਕਾਰੀਆਂ ਜਿਸ ਵਿੱਚ ਸੰਯੁਕਤ ਪੁਲਿਸ ਕਮਿਸ਼ਨਰ ਦਿਹਾਤੀ, 4 ਏ.ਡੀ.ਸੀ.ਪੀਜ. 2 ਏ.ਸੀ.ਪੀਜ਼, 5 ਐਸ.ਐਚ.ਓਜ਼, 3 ਚੌਕੀ ਇੰਚਾਰਜਾਂ ਸਮੇਤ 250 ਪੁਲਿਸ ਮੁਲਾਜ਼ਮ ਸ਼ਾਮਲ ਸਨ, ਦੇ ਨਾਲ ਸਥਾਨਕ ਪ੍ਰੀਤ ਨਗਰ, ਤਾਜਪੁਰ ਰੋਡ, ਫਰੀਦ ਕਲੋਨੀ ਵਿੱਚ ਸਥਿਤ ਕੇਂਦਰੀ ਜੇਲ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਪਰਾਧਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਭਾਲ ਲਈ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਾਰੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸਵੇਰੇ 11:30 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਪਾ-ਚੱਪਾ ਖੰਗਾਲਿਆ ਗਿਆ।


ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਮਾੜੇ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਕੀਤਾ ਗਿਆ ਸੀ।


ਏ.ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ, ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ​​ਕਰਨਾ ਹੈ, ਇਸ ਤੋਂ ਇਲਾਵਾ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਹੈ।

ਉਨ੍ਹਾਂ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਅਗਾਊਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰ ਰਹਿਣਾ, ਅਪਰਾਧ ਡੇਟਾ ਦੀ ਨਿਗਰਾਨੀ, ਪੁਲਿਸ ਥਾਣਿਆਂ ਦੀ ਜਾਂਚ, ਪੁਲਿਸ ਕਰਮਚਾਰੀਆਂ ਦੀ ਭਲਾਈ ਦੀ ਦੇਖਭਾਲ ਆਦਿ ਸ਼ਾਮਲ ਹਨ।


ਲੋਕਾਂ ਵੱਲੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਅਤੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਵੱਲ ਅੱਗੇ ਵਧਣ ਲਈ ਵਚਨਬੱਧਤਾ ਦਾ ਭਰੋਸਾ ਦਿਵਾਇਆ।

Comments


Logo-LudhianaPlusColorChange_edited.png
bottom of page