03/02/2024
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਸਥਿਤ ਬਰੋਟੀਵਾਲਾ ਸਥਿਤ ਪਰਫਿਊਮ ਬਣਾਉਣ ਵਾਲੀ ਫੈਕਟਰੀ 'ਚ ਅੱਜ ਵੀ ਮੌਤਾਂ ਦਾ ਸਿਲਸਿਲਾ ਜਾਰੀ ਹੈ। ਅੱਗ ਲੱਗਣ ਕਾਰਨ ਹੁਣ ਤੱਕ ਚਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ। 33 ਤੋਂ ਵੱਧ ਜ਼ਖਮੀ ਹੋਏ ਹਨ। ਜ਼ਖ਼ਮੀਆਂ ਦਾ ਬੱਦੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
10 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਅੱਗ ਲੱਗਣ ਸਮੇਂ ਫੈਕਟਰੀ 'ਚ 60 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 40 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸਨਅਤੀ ਕੰਪਲੈਕਸ ਅੰਦਰੋਂ ਲਾਪਤਾ ਹੋਏ ਸਾਰੇ ਮਜ਼ਦੂਰ ਔਰਤਾਂ ਅਤੇ ਲੜਕੀਆਂ ਹਨ।
ਲੋਕਾਂ ਨੂੰ ਪੌੜੀਆਂ ਰਾਹੀਂ ਕੱਢਿਆ ਗਿਆ ਬਾਹਰ
ਹਾਦਸੇ ਦੌਰਾਨ ਸਥਾਨਕ ਪੱਧਰ 'ਤੇ ਲੋਕਾਂ ਨੂੰ ਪੌੜੀਆਂ ਲਗਾ ਕੇ ਬਾਹਰ ਕੱਢਿਆ ਗਿਆ। ਕੁਝ ਲੋਕ ਗੇਟ ਛੱਡ ਕੇ ਕੰਧ ਟੱਪ ਕੇ ਬਾਹਰ ਆ ਗਏ। ਘਟਨਾ ਤੋਂ ਬਾਅਦ ਸਿਹਤ ਮੰਤਰੀ ਕਰਨਲ ਧਨੀਰਾਮ ਸ਼ਾਂਡਿਲ, ਸੀਪੀਐਸ ਰਾਮ ਕੁਮਾਰ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਕੱਲ੍ਹ ਬਰੋਟੀਵਾਲਾ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਕੱਲ੍ਹ ਸਵੇਰੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਪੁੱਜਣਗੇ।
Comments