ਲੁਧਿਆਣਾ , 28 ਜੁਲਾਈ
ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਹਲਕੇ ਅਧੀਨ ਪੈਂਦੇ ਭਗਵਾਨ ਨਗਰ , ਮੇਨ ਮਾਰਕੀਟ , ਢੋਲੇਵਾਲ ਦੀਆਂ 1 ਕਰੋੜ 75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੀ ਸ਼ੁਰੂਆਤ ਕਰਵਾਈ ਗਈ ।
ਇਸ ਮੌਕੇ ਤੇ ਵੱਡੀ ਗਿਣਤੀ ' ਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਛੀਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਹਲਕਾ ਦੱਖਣੀ ਨੂੰ ਹਰਿਆ ਭਰਿਆ ਅਤੇ ਖੂਬਸੂਰਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ । ਉਨ੍ਹਾਂ ਕਿਹਾ ਕਿ ਬੇਸ਼ੱਕ ਅਜੇ ਸਰਕਾਰ ਬਣਿਆ 4 ਮਹੀਨੇ ਹੀ ਹੋਏ ਹਨ ਪਰ ਸੂਬੇ ਅੰਦਰ ਵਿਕਾਸ ਦੇ ਕੰਮ ਧੜਾਧੜ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੀ ਇੱਕ ਵੀ ਸੜਕ ਜਾਂ ਇੱਕ ਵੀ ਗਲੀ ਨੂੰ ਕੱਚੀ ਨਹੀਂ ਰਹਿਣ ਦਿੱਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਿੱਥੇ - ਜਿੱਥੇ ਵੀ ਪੀਣ ਵਾਲੇ ਪਾਣੀ ਦੀ ਜਾਂ ਸੀਵਰੇਜ਼ ਬੰਦ ਦੀ ਸਮੱਸਿਆ ਆ ਰਹੀ ਹੈ ਉਸ ਨੂੰ ਜਲਦ ਹੀ ਹੱਲ ਕਰਵਾਉਣ ਲਈ ਪਿੱਛਲੇ ਦਿਨੀਂ ਸਬੰਧਤ ਵਿਭਾਗ ਦੇ ਮੰਤਰੀ ਸ.ਇੰਦਰਬੀਰ ਸਿੰਘ ਨਿੱਝਰ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਸਨ ਅਤੇ ਉਨ੍ਹਾਂ ਆਦੇਸ਼ਾਂ ਦੇ ਤਹਿਤ ਨਿਗਮ ਅਧਿਕਾਰੀਆਂ ਵੱਲੋਂ ਇਸ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਯੋਗ ਕਦਮ ਚੁੱਕੇ ਗਏ ਹਨ।
ਬੀਬੀ ਛੀਨਾ ਨੇ ਕਿਹਾ ਕਿ 15 ਅਗਸਤ ਨੂੰ ਹਲਕੇ ਅਧੀਨ ਪੈਂਦੇ ਢੰਡਾਰੀ ਵਿੱਖੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ ਜਿੱਥੇ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਅਤੇ ਲੈਬੋਰਟਰੀ ਦੇ ਟੈਸ਼ਟ ਬਿਲਕੁਲ ਮੁਫਤ ਕੀਤੇ ਜਾਣਗੇ । ਇਸ ਮੌਕੇ ਤੇ ਵੱਡੀ ਗਿਣਤੀ ' ਚ ਇਲਾਕਾ ਵਾਸੀਆਂ ਨੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ।
コメント