google-site-verification=ILda1dC6H-W6AIvmbNGGfu4HX55pqigU6f5bwsHOTeM
top of page

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ - ਵਿਧਾਇਕ ਰਜਿੰਦਰ ਪਾਲ ਕੌਰ ਛੀਨਾ

>>>>> ਵਾਰਡ ਨੰਬਰ 22, 29 ਤੇ 36 'ਚ ਉਸਾਰੀ ਅਧੀਨ ਕਲੀਨਿਕਾਂ ਦੀ ਕੀਤੀ ਸਮੀਖਿਆ

ਲੁਧਿਆਣਾ, 30 ਮਾਰਚ

ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।

ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 22, 29 ਅਤੇ 36 ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹਨ।

ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ।

Comments


Logo-LudhianaPlusColorChange_edited.png
bottom of page