ਚੰਡੀਗੜ੍ਹ, 13 ਦਸੰਬਰ
ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਟਕਸਾਲੀ ਅਤੇ ਦਿੱਗਜ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਲੁਧਿਆਣਾ ਦੇ ਟਕਸਾਲੀ ਕਾਂਗਰਸੀ ਪਰਿਵਾਰ ਤੋਂ ਹੇਮ ਰਾਜ ਅਗਰਵਾਲ ਅਤੇ ਰਾਸ਼ੀ ਅਗਰਵਾਲ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਸ ਨੇ ਇਨ੍ਹਾਂ ਟਕਸਾਲੀ ਕਾਂਗਰਸੀਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿਵਾ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਭਾਜਪਾ ਪਰਿਵਾਰ ਵਿਚ ਸ਼ਾਮਲ ਕਰਵਾਇਆ।
ਜੀਵਨ ਗੁਪਤਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਰੀਬ 35 ਸਾਲਾਂ ਤੋਂ ਕਾਂਗਰਸ ਦੇ ਯੁਵਾ ਮੋਰਚਾ ‘ਚ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਲੋਕਾਂ ਵਿੱਚ ਚੰਗੀ ਪੈਠ ਰੱਖਦੇ ਹਨ। ਉਹ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਇਨ੍ਹਾਂ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਦੂਜੇ ਪਾਸੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤੇ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ।
Comments