11/01/2024
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀਰਵਾਰ ਨੂੰ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਕਾਂਝਲਾ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਕੁੱਲ 14 ਪੇਂਡੂ ਲਾਇਬ੍ਰੇਰੀਆਂ ਦੀ ਸ਼ੁਰੂਆਤ ਕੀਤੀ ਹੈ। ਇਹ ਲਾਇਬ੍ਰੇਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਅਤੇ ਪਾਠਕਾਂ ਲਈ ਬੈਠਣ ਦੇ ਯੋਗ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੇ ਹਰ ਪਿੰਡ ਵਿੱਚ ਬਣਾਈ ਜਾ ਰਹੀ ਹੈ ਲਾਇਬ੍ਰੇਰੀ
ਇਸ ਤੋਂ ਇਲਾਵਾ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਨ ਅਤੇ ਵੱਖ-ਵੱਖ ਮੁਕਾਬਲਿਆਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨ ਪੜ੍ਹ ਕੇ ਉੱਚ ਯੋਗਤਾ ਪ੍ਰਾਪਤ ਕਰ ਸਕਣ, ਨੌਕਰੀਆਂ ਪ੍ਰਾਪਤ ਕਰ ਸਕਣ ਅਤੇ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ।
ਇਸ ਤੋਂ ਇਲਾਵਾ ਮੁੱਖ ਮੰਤਰੀ ਸੰਗਰੂਰ ਵਿੱਚ ਕਰੀਬ ਇੱਕ ਕਰੋੜ ਦੀ ਲਾਗਤ ਨਾਲ ਬਣੇ ਹਾਕੀ ਐਸਟ੍ਰੋਟਰੈਪ ਗਰਾਊਂਡ ਅਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕਰਨ ਵਾਲੇ ਹਨ। ਸਵੇਰ ਦਾ ਪ੍ਰੋਗਰਾਮ ਮੁਲਤਵੀ ਹੋ ਗਿਆ।
Comentarios