google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮੰਦਰ 'ਚ ਸੇਵਾ ਕਰਨ ਗਈ ਔਰਤ ਦਾ ਕ+ਤ+ਲ, ਰਾਡ ਨਾਲ ਕੀਤੇ ਕਈ ਵਾਰ

19/12/2023

ਥਾਣਾ ਸਦਰ ਤਹਿਤ ਪੈਂਦੇ ਪਿੰਡ ਸਿੱਧਵਾਂ ਦੋਨਾ ਵਿੱਚ ਇੱਕ ਵਿਅਕਤੀ ਵੱਲੋਂ ਮਾਤਾ ਦੇ ਮੰਦਰ ਵਿੱਚ ਸੇਵਾ ਕਰਨ ਗਈ ਇੱਕ ਔਰਤ ਦਾ ਰਾਡ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਸੀ ਐੱਸਐੱਚਓ ਸਦਰ ਇੰਸਪੈਕਟਰ ਸੋਨਮਦੀਪ ਕੌਰ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਰਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ ਸਰੀਤਾ ਦੇਵੀ ਸਲਾਣੀ ਮਾਤਾ ਦੇ ਮੰਦਰ ਵਿਖੇ ਸੇਵਾ ਕਰਨ ਗਈ ਸੀ ਜਿੱਥੇ ਕੁਝ ਦਿਨਾਂ ਤੋਂ ਰਹਿ ਰਹੇ ਹਰਨੇਕ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਲੋਹੀਆਂ ਖਾਸ ਜ਼ਿਲ੍ਹਾ ਜਲੰਧਰ ਨੇ ਉਸ ਦੀ ਪਤਨੀ ਨੂੰ ਰਾਡਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਬਡਿਆਲ ਰੈਸਟੋਰੈਂਟ ਵਿੱਚ ਕੰਮ ਕਰਦਾ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਉਹ ਕੰਮ 'ਤੇ ਗਿਆ ਹੋਇਆ ਸੀ ਤਾਂ ਉਸ ਨੂੰ ਪਿੰਡ ਦੇ ਦਵਿੰਦਰ ਕੁਮਾਰ ਨੇ ਆ ਕੇ ਘਟਨਾ ਸੰਬੰਧੀ ਦੱਸਿਆ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਫਰਸ਼ 'ਤੇ ਪਈ ਸੀ ਜਿਸ ਨੂੰ ਉਸਨੇ ਇਲਾਜ ਲਈ ਸਿਵਲ ਹਸਪਤਾਲ ਵਿੱਚ ਲਿਆਂਦਾ ਜਿੱਥੇ ਉਸ ਦੀ ਮੌਤ ਹੋ ਗਈ।

ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਹਮਲਾਵਾਰ ਨੇ ਉਸ ਨੂੰ ਇਕ ਕਮਰੇ ਵਿੱਚ ਬੰਦ ਕਰ ਦਿੱਤਾ ਤਾਂ ਉਸ ਨੇ ਪਿੰਡ ਦੀ ਕੁਝ ਵਿਅਕਤੀਆਂ ਨੂੰ ਫੋਨ ਕੀਤਾ ਤਾਂ ਉਹਨਾਂ ਨੇ ਆ ਕੇ ਉਸਨੂੰ ਕਮਰੇ ਤੋਂ ਬਾਹਰ ਕੱਢਿਆ। ਉਸ ਸਮੇਂ ਤੱਕ ਹਮਲਾਵਾਰ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਚੁੱਕਾ ਸੀ। ਥਾਣਾ ਸਦਰ ਦੀ ਪੁਲਿਸ ਵੱਲੋਂ ਕਾਤਲ ਦੀ ਭਾਲ ਕੀਤੀ ਜਾ ਰਹੀ ਹੈ। ਐੱਸਐੱਚਓ ਸਦਰ ਇੰਸਪੈਕਟਰ ਸੋਨਮਦੀਪ ਕੌਰ ਨੇ ਕਿਹਾ ਕਿ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Comments


Logo-LudhianaPlusColorChange_edited.png
bottom of page