google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੇਖਾ ਜੋਖਾ 2023: ਭ੍ਰਿਸ਼ਟਾਚਾਰ ਦੇ 251 ਕੇਸਾਂ ’ਚ 288 ਮੁਲਜ਼ਮ ਗ੍ਰਿਫ਼ਤਾਰ, 7 ਸਿਆਸੀ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ

29/12/2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ’ਤੇ ਨਕੇਲ ਕੱਸਣ ਲਈ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟ੍ਰੈਪ ਲਗਾ ਕੇ ਅਪਰਾਧਿਕ ਮਾਮਲਿਆਂ ਅਤੇ ਆਮਦਨੀ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿਚ 288 ਸਰਕਾਰੀ ਅਧਿਕਾਰੀਆਂ-ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਉਕਤ ਮਾਮਲਿਆਂ ਵਿਚ ਸ਼ਾਮਲ ਵਿਅਕਤੀਆਂ ਵਿਚੋਂ 66 ਪੁਲਿਸ ਕਰਮਚਾਰੀ ਅਤੇ 44 ਮਾਲੀਆ ਅਧਿਕਾਰੀਆਂ/ਕਰਮਚਾਰੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿਚ 7 ਸਿਆਸੀ ਨੇਤਾਵਾਂ ਅਤੇ 70 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਅਤੇ 15 ਆਮਦਨੀ ਤੋਂ ਵੱਧ ਜਾਇਦਾਦ ਦੇ ਕੇਸ ਦਰਜ ਕੀਤੇ ਹਨ। ਇਸ ਸਮਾਂ-ਹੱਦ ਦੌਰਾਨ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਮਾਮਲਿਆਂ ਦਾ ਫ਼ੈਸਲਾ ਕੀਤਾ ਹੈ ਦਿਸ ਦੇ ਨਤੀਜੇ ਵਜੋਂ 43 ਕਰਮਚਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ ਹੈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿਚ 181 ਮਾਮਲਿਆਂ ਵਿਚ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਜਾਂਚ ਚਲਾਈ ਗਈ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਮਾਰਚ ਮਹੀਨੇ ’ਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਬਿਊਰੋ ਨੂੰ 26 ਦਸੰਬਰ ਤੱਕ ਆਡਿਓ-ਵੀਡੀਓ ਰਿਕਾਰਡਿੰਗਜ਼ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜ ਨੂੰ ਭੇਜੀਆਂ ਗਈਆਂ ਤਾਂ ਜੋ ਇਨ੍ਹਾਂ ਦੀ ਪੜਤਾਲ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜ ਵੱਲੋਂ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹਾਲੇ ਤੱਕ ਦਰਜ ਕੀਤੀਆਂ 124 ਐੱਫਆਈਆਰਜ਼ ਵਿਚ 151 ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਅਤੇ ਜ਼ਮਾਨਤਾਂ ਦਿੱਤੀਆਂ ਗਈਆਂ ਹਨ।


Comments


Logo-LudhianaPlusColorChange_edited.png
bottom of page