google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੁਧਿਆਣਾ ਦੇ ਵੀਐੱਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ 'ਚ ਹੋਈ ਗ੍ਰਿਫ਼ਤਾਰੀ, NIA ਕਰ ਰਹੀ ਮਾਮਲੇ ਦੀ ਜਾਂਚ

13/08/2024

ਕਾਊਂਟਰ ਇੰਟੈਲੀਜੈਂਸ (ਸੀਆਈ) ਅਤੇ ਲੁਧਿਆਣਾ ਕਮਿਸ਼ਨਰੇਟ ਨੇ ਵੀਐਚਪੀ ਆਗੂ ਦੇ ਕਤਲ ਮਾਮਲੇ 'ਚ ਲੋੜੀਂਦੇ ਸ਼ੱਕੀ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਮੁਕੁਲ ਨੇ ਵੀਐਚਪੀ ਆਗੂ ਦੇ ਕਤਲ 'ਚ ਵਰਤੇ ਗਏ ਹਥਿਆਰਾਂ ਦੀ ਰਕਮ ਦਾ ਭੁਗਤਾਨ ਕੀਤਾ ਸੀ l


ਜਾਣਕਾਰੀ ਅਨੁਸਾਰ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੰਗਲ ਰੇਲਵੇ ਰੋਡ 'ਤੇ ਸਥਿਤ ਦੁਕਾਨ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਤੇ ਦੂਜੇ ਨੇ ਮਫਲਰ ਨਾਲ ਮੂੰਹ ਢਕਿਆ ਹੋਇਆ ਸੀ l ਹਮਲਾਵਰ ਕਾਲੀ ਸਕੂਟਰੀ 'ਤੇ ਆਏ ਸਨl ਚਾਰ ਮਹੀਨੇ ਤਕ ਇਸ ਮਾਮਲੇ ਦੀ ਲਗਾਤਾਰ ਪੜਤਾਲ ਕੀਤੀ ਗਈl ਜਾਂਚ ਦੌਰਾਨ ਹਮਲਾਵਰਾਂ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮੰਗੀ ਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ l ਇਸ ਮਾਮਲੇ 'ਚ 32 ਬੋਰ ਦੀ ਪਿਸਤੌਲ ਅਤੇ ਸਕੂਟਰੀ ਵੀ ਬਰਾਮਦ ਕੀਤੀ ਗਈ ਹੈl


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖੁਫੀਆ ਜਾਣਕਾਰੀ ਸਮੇਤ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਜਾਂਚਾਂ ਤੋਂ ਬਾਅਦ ਸੀਆਈ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇਨਪੁੱਟ ਸਾਂਝੇ ਕੀਤੇ ਅਤੇ ਸਾਂਝੇ ਤੌਰ 'ਤੇ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਅਭਿਆਨ ਚਲਾਇਆ l ਜਿਸ ਤੋਂ ਬਾਅਦ ਮੁਲਜਮ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਗਿਆl ਡੀਜੀਪੀ ਮੁਤਾਬਕ ਮੁਲਜ਼ਮ ਮੁਕੁਲ ਮਿਸ਼ਰਾ ਉੱਤਰ ਪ੍ਰਦੇਸ਼ (ਯੂਪੀ) ਦੇ ਜ਼ਿਲ੍ਹਾ ਗੋਂਡਾ ਦਾ ਵਸਨੀਕ ਹੈ।


ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਖਰੀਦ ਲਈ ਆਪਣੇ ਬੈਂਕ ਖਾਤੇ ਰਾਹੀਂ ਭੁਗਤਾਨ ਕੀਤਾ ਸੀ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਯੂਪੀ-ਅਧਾਰਤ ਹਥਿਆਰ ਖਰੀਦਣ ਵਾਲੇ ਦੋ ਹੋਰ ਸ਼ਕੀਆਂ ਦੀ ਸ਼ਨਾਖਤ ਕੀਤੀ ਹੈ।


ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਡਿਵੀਜ਼ਨ 2 ਲੁਧਿਆਣਾ ਵਿਖੇ ਦਰਜ 2024 ਦੇ ਇੱਕ ਹੋਰ ਕੇਸ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਭਗੌੜਿਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।



Comments


Logo-LudhianaPlusColorChange_edited.png
bottom of page