ਚੰਡੀਗੜ੍ਹ, 5 ਸਤੰਬਰ
ਪੰਜਾਬ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਲੁਧਿਆਣਾ-ਐਨਸੀਆਰ ਉਡਾਣ ਬੁੱਧਵਾਰ ਨੂੰ ਅਤੇ ਸਤੰਬਰ ਦੇ ਤੀਜੇ ਹਫ਼ਤੇ ਬਠਿੰਡਾ-ਐਨਸੀਆਰ ਲਈ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਦੋਵੇਂ ਉਡਾਣਾਂ ਨੂੰ ਬਹਾਲ ਕਰਨ ਦੀ ਮੰਗ ਉਠਾਈ ਸੀ। ਸਾਹਨੇ ਨੇ ਕਿਹਾ ਕਿ ਇਨ੍ਹਾਂ ਦੋਵਾਂ ਸ਼ਹਿਰਾਂ ਤੋਂ ਹਵਾਈ ਮਾਰਗ ਨਾ ਮਿਲਣ ਕਾਰਨ ਵਪਾਰ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਸਿਵਲ ਏਵੀਏਸ਼ਨ ਨੇ ਕਿਹਾ ਕਿ ਆਦਮਪੁਰ ਲਈ ਫਲਾਈਟ ਵੀ ਜਲਦੀ ਹੀ ਮੁੜ ਸ਼ੁਰੂ ਹੋ ਜਾਵੇਗੀ। ਆਦਮਪੁਰ ਹਵਾਈ ਅੱਡਾ ਚਾਲੂ ਨਾ ਹੋਣ ਕਾਰਨ ਵਪਾਰੀ ਵਰਗ ਅਤੇ ਜਲੰਧਰ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਤੋਂ ਪਹਿਲਾਂ ਸਾਹਨੀ ਨੇ ਹਲਵਾਰਾ ਵਿਖੇ ਵੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੰਮ ਮੁੜ ਸ਼ੁਰੂ ਕਰਵਾਉਣ ਲਈ ਦਖਲ ਦਿੱਤਾ ਸੀ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਲੁਧਿਆਣਾ ਵਿੱਚ 47 ਕਰੋੜ ਰੁਪਏ ਦਾ ਕੰਮ, ਜੋ ਸੂਬੇ ਦੇ ਆਰਥਿਕ ਵਿਕਾਸ ਲਈ ਸਮੇਂ ਦੀ ਮੁੱਖ ਲੋੜ ਹੈ।
Comments