12/12/2023
ਕਰਿਆਨੇ ਦੀ ਦੁਕਾਨ ਤੋਂ ਸਾਮਾਨ ਖਰੀਦਣ ਜਾ ਰਹੀ ਸੱਤਵੀਂ ਜਮਾਤ ਦੀ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੇ ਕਮਰੇ ਵਿੱਚ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਧਰਮਿੰਦਰ ਸਿੰਘ ਨਾਂ ਦੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਹ ਮੁਕੱਦਮਾ ਨਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ ਤੇ ਦਰਜ ਕੀਤਾ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਸ਼ਾਮ 6 ਵਜੇ ਦੇ ਕਰੀਬ ਉਹਨਾਂ ਦੀ ਬੇਟੀ ਕਰਿਆਨੇ ਦੀ ਦੁਕਾਨ ਤੋਂ ਸਮਾਨ ਖਰੀਦਣ ਗਈl ਕੁਝ ਸਮੇਂ ਤਕ ਜਦ ਲੜਕੀ ਵਾਪਸ ਨਾ ਆਈ ਤਾਂ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ l ਪਰਿਵਾਰ ਦੇ ਮੈਂਬਰ ਉਸਨੂੰ ਲੱਭ ਹੀ ਰਹੇ ਸਨ ਇਸੇ ਦੌਰਾਨ ਰਾਤ 1 ਵਜੇ ਲੜਕੀ ਘਰ ਵਾਪਸ ਆ ਗਈ l ਲੜਕੀ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਪਰਿਵਾਰਿਕ ਮੈਂਬਰਾਂ ਦੇ ਹੋਸ਼ ਉੱਡ ਗਏ।
ਲੜਕੀ ਨੇ ਦੱਸਿਆ ਕਿ ਭਗਤ ਸਿੰਘ ਕਾਲੋਨੀ ਮੋਤੀ ਨਗਰ ਦਾ ਰਹਿਣ ਵਾਲਾ ਉਸਨੂੰ ਜ਼ਬਰਦਸਤੀ ਆਪਣੇ ਨਾਲ ਭਗਤ ਸਿੰਘ ਕਾਲੋਨੀ ਕਮਰੇ 'ਚ ਲੈ ਗਿਆ, ਜਿੱਥੇ ਉਸਨੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ l ਮੁਲਜ਼ਮ ਦੇ ਰਾਤ ਪੌਣੇ 1 ਵਜੇ ਦੇ ਕਰੀਬ ਲੜਕੀ ਨੂੰ ਗਲੀ ਦੇ ਬਾਹਰ ਛੱਡ ਕੇ ਚਲਾ ਗਿਆl ਸੂਚਨਾ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਨਾਕਾਬੰਦੀ ਦੇ ਦੌਰਾਨ ਭਗਤ ਸਿੰਘ ਕਲੋਨੀ ਮੋਤੀ ਨਗਰ ਦੇ ਵਾਸੀ ਧਰਮਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ l ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਤੋਂ ਬਾਅਦ ਧਰਮਿੰਦਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Comments