google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਪੁਲਿਸ ਅਫ਼ਸਰ ਦੀ ਪ੍ਰਾਈਵੇਟ ਗੱਡੀ ਹੇਠ ਆਇਆ ਬੱਚਾ

ਲੁਧਿਆਣਾ, 15 ਅਪ੍ਰੈਲ

ਲੁਧਿਆਣਾ ਵਿਚ ਏਸੀਪੀ ਦੇ ਡਰਾਈਵਰ ਨੇ ਗਲੀ ਵਿਚ ਖੇਡ ਰਹੇ ਬੱਚੇ ਨੂੰ ਕੁਚਲ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਹਾਦਸੇ ਦੇ ਬਾਅਦ ਡਰਾਈਵਰ ਖੁਦ ਹੀ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚਿਆ ਜਿਥੋਂ ਫੋਨ ਕਰਕੇ ਪਰਿਵਾਰ ਨੂੰ ਦੱਸਿਆ ਗਿਆ ਕਿ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ ਹੈ ਜਿਸ ਨਾਲ ਪੁਲਿਸ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਘਟਨਾ ਵਿਕਾਸ ਨਗਰ ਦੀ ਗਲੀ ਨੰਬਰ 3 ਦੀ ਹੈ। ਬੱਚੇ ਦੇ ਚਾਚਾ ਧਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਇਕ ਸੀਨੀਅਰ ਪੁਲਿਸ ਅਧਿਕਾਰੀ ਰਹਿੰਦੇ ਹਨ। ਉਨ੍ਹਾਂ ਦੇ ਡਰਾਈਵਰ ਨੇ ਉਨ੍ਹਾਂ ਦੀ ਕੋਠੀ ਦਾ ਗੇਟ ਖੋਲ੍ਹ ਕੇ ਫਾਰਚੂਨਰ ਗੱਡੀ ਬਾਹਰ ਕੱਢੀ। ਡਰਾਈਵਰ ਨੇ ਆਸ-ਪਾਸ ਬਿਨਾਂ ਦੇਖੇ ਹੀ ਡੇਢ ਸਾਲ ਦੇ ਮਾਸੂਨ ਅਨੁਰਾਜ ਨੂੰ ਗੱਡੀ ਦੇ ਅਗਲੇ ਟਾਇਰ ਹੇਠਾਂ ਕੁਚਲ ਦਿੱਤਾ। ਅਨੁਰਾਜ ਗਲੀ ਵਿਚ ਖੇਡ ਰਿਹਾ ਸੀ। ਚਾਚਾ ਨੇ ਦੱਸਿਆ ਕਿ ਡਰਾਈਵਰ ਇੰਨਾ ਚਾਲਾਕ ਸੀ ਕਿ ਉਸ ਨੇ ਬੱਚੇ ਨੂੰ ਡਿੱਗੀ ਵਿਚ ਪਾਇਆ ਤੇ ਖੁਦ ਹੀ ਹਸਪਤਾਲ ਲੈ ਕੇ ਪਹੁੰਚ ਗਿਆ। ਜਦੋਂ ਘਟਨਾ ਵਾਲੀ ਥਾਂ ‘ਤੇ ਲੋਕਾਂ ਨੇ ਖੂਨ ਬਿਖਰਿਆ ਦੇਖਿਆ ਤਾਂ ਡਰਾਈਵਰ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਬਿੱਲੀ ਮਰ ਗਈ ਹੈ। ਧਰਮੇਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਫੋਨ ਆਇਆ ਕਿ ਬੱਚੇ ਦੀ ਮੌਤ ਹੋ ਗਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਧਰਮੇਸ਼ ਜਦੋਂ ਹਸਪਤਾਲ ਪਹੁੰਚਿਆ ਤਾਂ ਸਾਰਾ ਮਾਮਲਾ ਸਾਫ ਹੋਇਆ। ਘਟਨਾ ਵਾਲੀ ਥਾਂ ‘ਤੇ ਪੁਲਿਸ ਵੀ ਪਹੁੰਚ ਚੁੱਕੀ ਹੈ। ਚਾਚਾ ਧਰਮੇਸ਼ ਨੇ ਕਿਹਾ ਕਿ ਜਦੋਂ ਉਸ ਨੇ ਹਸਪਤਾਲ ਵਿਚ ਮੁਲਜ਼ਮ ਡਰਾਈਵਰ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਤਾਂ ਥਾਣੇ ਵਿਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜਿਸ ਅਧਿਕਾਰੀ ਦਾ ਉਹ ਡਰਾਈਵਰ ਹੈ ਉਨ੍ਹਾਂ ਨੇ ਇਕ ਵਾਰ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਨਹੀਂ ਕੀਤੀ। ਘਟਨਾ ਸਮੇਂ ਗੱਡੀ ਫਾਰਚੂਨਰ ਸੀ ਪਰ ਥਾਣੇ ਵਿਚ ਪੁਲਿਸ ਕੋਈ ਹੋਰ ਗੱਡੀ ਦਿਖਾ ਰਹੀ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।



Comentarios


Logo-LudhianaPlusColorChange_edited.png
bottom of page