google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 34 'ਚ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ




ਲੁਧਿਆਣਾ, 22 ਜੂਨ

ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 34 ਵਿੱਚ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।


ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।


ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 34 ਦੀਆਂ ਸੀਮਿੰਟ ਵਾਲੀਆਂ 7 ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ 'ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Comments


Logo-LudhianaPlusColorChange_edited.png
bottom of page