ਲੁਧਿਆਣਾ, 25 ਜੁਲਾਈ
ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਚਾਂਦ ਸਿਨੇਮਾ ਨੇੜੇ ਵਿਸ਼ੇਸ਼ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ, ਨਗਰ ਨਿਗਮ ਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਮੌਕੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 75 ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ।
ਤਿਆਰੀਆਂ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਬੱਗਾ ਵੱਲੋਂ ਕਲੀਨਿਕ ਵਿੱਚ ਕੁੱਝ ਖਾਮੀਆਂ ਵੀ ਪਾਈਆਂ ਗਈਆਂ, ਜਿਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਦੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ. ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ਅਤੇ ਲੁਧਿਆਣਾ ਲੋਕਲ ਵਿੱਚ 6 ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।
コメント