ਲੁਧਿਆਣਾ, 03 ਸਤੰਬਰ
ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 41 ਅਧੀਨ ਡਾਬਾ ਰੋਡ ਸਥਿਤ ਨਿਊ ਜਨਤਾ ਨਗਰ ਦੀ ਗਲੀ ਨੰਬਰ 9 ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਆਤਮ ਨਗਰ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।
Comments