ਲੁਧਿਆਣਾ, 29 ਸਤੰਬਰ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਨਾਲ ਮੁਲਾਕਾਤ ਕਰਦਿਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਮੁੱਖ ਮੰਤਰੀ ਵੱਲੋਂ ਵੀ ਸਮੱਸਿਆਵਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਵਿਧਾਇਕ ਗੋਗੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਇਨਿੰਗ, ਉਦਯੋਗ, ਗਲਾਡਾ, ਕਾਰਪੋਰੇਸ਼ਨ, ਨਗਰ ਸੁਧਾਰ ਟਰੱਸਟ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬੰਧੀ ਨਵੀਂਆਂ ਨੀਤੀਆਂ ਲਿਆਉਣ 'ਤੇ ਵਿਚਾਰ ਵਟਾਂਦਰੇ ਕੀਤੇ ਗਏ।
ਵਿਧਾਇਕ ਗੋਗੀ ਨੇ ਕਿਹਾ ਨਿਗਮ ਨਾਲ ਸਬੰਧਤ ਵਿਆਜ਼ ਰਹਿਤ 'ਵਨ ਟਾਈਮ ਸੈਟਲਮੈਂਟ' ਪਾਲਿਸੀ ਵੀ ਜਲਦ ਲਿਆਂਦੀ ਜਾਵੇਗੀ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆ ਰਹੀਆਂ ਮੁਸ਼ਕਿਲਾਂ ਦਾ ਵੀ ਜਲਦ ਨਿਬੇੜਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਹਰ ਵਾਅਦਾ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।
Comentarios