ਲੁਧਿਆਣਾ: 7 ਅਪ੍ਰੈਲ
ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਰਾਹੋਂ ਰੋਡ ਸਥਿਤ ਵਰਧਮਾਨ ਕਲੋਨੀ ਵਿਖੇ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਵਰਧਮਾਨ ਕਲੋਨੀ ਦੀਆਂ ਤਿੰਨ ਗਲੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਜੋ ਕਿ ਸੀਮੇਂਟ ਨਾਲ ਤਿਆਰ ਕੀਤੀਆਂ ਜਾਣਗੀਆਂ ਇਨ੍ਹਾਂ ਤਿੰਨ ਗਲੀਆਂ ਤੇ ਕਰੀਬ ਕਰੀਬ 50 ਲੱਖ ਦੀ ਲਾਗਤ ਆਵੇਗੀ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਕਿਸੇ ਵੀ ਵਾਰਡ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਕਈ ਨਵੇਂ ਪਰੋਜੈਕਟ ਸ਼ੁਰੂ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ । ਵਿਧਾਇਕ ਗਰੇਵਾਲ ਨੇ ਜ਼ਿਮਨੀ ਚੋਣ ਜਲੰਧਰ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ।
ਇਸ ਮੌਕੇ ਤੇ ਹਾਜਰ ਇਲਾਕਾ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋ ਇਸ ਕਾਲੋਨੀ ਦੀਆਂ ਗਲੀਆਂ ਦਾ ਬੁਰਾ ਹਾਲ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਇਸ ਕਲੋਨੀ ਦੀ ਕੋਈ ਸਾਰ ਨਹੀਂ ਲਈ । ਉਨ੍ਹਾਂ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਪਹਿਲਕਦਮੀ ਕਰਦੇ ਹੋਏ ਵਾਰਡ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ ਸਮੂਹ ਇਲਾਕਾ ਵਾਸੀ ਉਹਨਾਂ ਦੇ ਧੰਨਵਾਦੀ ਹਨ । ਇਸ ਮੌਕੇ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜਰ ਸਨ ।
Comments